July 7, 2024 5:16 pm
Suspended

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ‘ਚ ਅਸਮਰਥ ਖੇਤੀਬਾੜੀ ਵਿਭਾਗ ਦੇ ਚਾਰ ਅਧਿਕਾਰੀ ਮੁਅੱਤਲ

ਚੰਡੀਗੜ੍ਹ 02 ਨਵੰਬਰ 2022: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਵੱਖ ਵੱਖ ਜਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਖੇਤੀਬਾੜੀ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਕੁਤਾਹੀ ਵਰਤਣ ਕਰਕੇ ਤੁਰੰਤ ਮੁਅੱਤਲ ਕਰ ਦਿੱਤਾ ਹੈ |ਜਿਕਰਯੋਗ ਹੈ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ 16,000 ਨੂੰ ਪਾਰ ਕਰ ਗਿਆ ਹੈ। 31 ਅਕਤੂਬਰ ਨੂੰ ਸੂਬੇ ਭਰ ’ਚ 2131 ਥਾਵਾਂ ’ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।

ਇਸ ਕਾਰਨ ਇਸ ਵਾਰ ਝੋਨੇ ਦੀ ਵਾਢੀ ਤੋਂ ਬਾਅਦ ਅੱਗ ਲੱਗਣ ਦੀਆਂ ਘਟਨਾਵਾਂ ਦਾ ਕੁੱਲ ਅੰਕੜਾ 16004 ਹੋ ਗਿਆ।ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜਨ ਦੀ ਸੰਭਾਵਨਾ ਵਾਲੇ ਖੇਤਰਾਂ ’ਚ ਅਜਿਹੀਆਂ ਘਟਨਾਵਾਂ ਨੂੰ ਕਾਬੂ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ |

Agriculture Department Punjab