Sucha Singh Langah

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ ਚਾਰ ਜਣੇ ਨਸ਼ੇ ਦੇ ਮਾਮਲੇ ਦੇ ਗ੍ਰਿਫਤਾਰ

ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਦੇ ਪੁੱਤਰ ਨੂੰ ਉਸ ਦੇ 4 ਦੋਸਤਾਂ ਸਮੇਤ ਹਿਮਾਚਲ ਪ੍ਰਦੇਸ਼ ‘ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ (ਚਿੱਟਾ) ਅਤੇ ਇੱਕ ਪੈਮਾਨਾ ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸਾਰੇ ਮੁਲਜ਼ਮ ਨਸ਼ੇ ਦੀ ਹਾਲਤ ‘ਚ ਸਨ |

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਟੀ) ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਸੀ। ਮੰਗਲਵਾਰ ਦੇਰ ਰਾਤ ਉਨ੍ਹਾਂ ਨੇ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ, ਜਿੱਥੇ ਉਹ ਠਹਿਰੇ ਹੋਏ ਸਨ।

ਜਦੋਂ ਪੁਲਿਸ ਨੇ ਸਾਰਿਆਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਇੱਕ ਨੇ ਆਪਣੀ ਪਛਾਣ ਪ੍ਰਕਾਸ਼ ਸਿੰਘ ਲੰਗਾਹ (Sucha Singh Langah) ਵਜੋਂ ਦੱਸੀ। ਪ੍ਰਕਾਸ਼ ਨੇ ਦੱਸਿਆ ਕਿ ਉਹ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਹੈ। ਉਹ ਪੰਜਾਬ ਦੇ ਦੋ ਵਾਰ ਵਿਧਾਇਕ ਅਤੇ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ।

ਜਦੋਂ ਪੁਲਿਸ ਨੇ ਕਮਰੇ ਦੀ ਤਲਾਸ਼ੀ ਲਈ ਤਾਂ ਉੱਥੋਂ ਹੈਰੋਇਨ ਬਰਾਮਦ ਹੋਈ। ਜਿਸ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਰੇ ‘ਚ ਮੌਜੂਦ ਸਾਰੇ ਮੁਲਜ਼ਮ ਇੰਨੇ ਨਸ਼ੇ ‘ਚ ਸਨ ਕਿ ਉਹ ਆਪਣੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਸਕੇ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਥਾਰ ਗੱਡੀ ਵੀ ਜ਼ਬਤ ਕਰ ਲਈ ਗਈ ਹੈ।

Scroll to Top