Ludhiana

Ludhiana News: ਲੁਧਿਆਣਾ ‘ਚ ਬੇਕਾਬੂ ਹੋਈ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ ਚਾਰ ਜਣਿਆਂ ਨੂੰ ਦਰੜਿਆ

ਚੰਡੀਗੜ੍ਹ, 18 ਜੂਨ 2024: ਲੁਧਿਆਣਾ (Ludhiana) ਦੇ ਜਵੰਧੀ ਰੋਡ ‘ਤੇ ਸਰਕਾਰੀ ਹਾਈ ਸਕੂਲ ਨੇੜੇ ਇੱਕ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ ਚਾਰ ਰਾਹਗੀਰਾਂ ਨੂੰ ਦਰੜ ਦਿੱਤਾ। ਹਾਦਸੇ ਵਿੱਚ ਦੋਵਾਂ ਬੱਚਿਆਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਾਰ ਨੂੰ ਇਕ ਲੜਕੀ ਚਲਾ ਰਹੀ ਸੀ, ਜਿਸ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ |

ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਕਾਰ ਤੇਜ਼ ਰਫਤਾਰ ਨਾਲ ਆ ਰਹੀ ਸੀ ਅਤੇ ਬੇਕਾਬੂ ਹੋ ਗਈ ਅਤੇ ਅੱਗੇ ਜਾ ਰਹੇ ਪੈਦਲ ਰਾਹਗੀਰਾਂ ਨੂੰ ਦਰੜ ਦਿੱਤਾ। ਜਿਸ ਵਿੱਚ ਦੋ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਵਿੱਚ ਇੱਕ ਦਾ ਨਾਮ ਆਨੰਦ ਅਤੇ ਦੂਜੇ ਦਾ ਨਾਮ ਵਿਕਾਸ ਹੈ।ਜ਼ਖਮੀਆਂ ਨੂੰ ਨੇੜਲੇ ਪੰਚਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹਾਦਸੇ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਸਾਰੇ ਏਅਰ ਬੈਗ ਵੀ ਖੁੱਲ੍ਹ ਗਏ। ਹਾਦਸੇ ਵਿੱਚ 5 ਬਾਈਕ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਦੁੱਗਰੀ ਥਾਣੇ (Ludhiana) ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ 4 ਜਣੇ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Scroll to Top