Vigilance

ਵਿਜੀਲੈਂਸ ਵੱਲੋਂ ਚਾਰ ਵਿਅਕਤੀ ਗ੍ਰਿਫਤਾਰ, ਗੈਰ-ਕਾਨੂੰਨੀ ਅਲਟਰਾਸਾਊਂਡ ਤੇ ਲਿੰਗ ਨਿਰਧਾਰਨ ਗਿਰੋਹ ਚਲਾਉਣ ਦਾ ਦੋਸ਼

ਚੰਡੀਗੜ, 10 ਜੁਲਾਈ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਹਰਿਆਣਾ ਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (PCPNDT) ਟੀਮ ਦੇ ਚਾਰ ਵਿਅਕਤੀਆਂ ਨੂੰ 70 ਹਜ਼ਾਰ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ | ਇਨ੍ਹਾਂ ਮੁਲਜ਼ਮਾਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ |

ਵਿਜੀਲੈਂਸ (Vigilance Bureau) ਮੁਤਾਬਕ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਲੀਨਿਕਾਂ ‘ਚ ਚੱਲ ਰਹੇ ਗੈਰ-ਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਟੈਸਟਾਂ ਲਈ ਰਿਸ਼ਵਤ ਲੈਣ ਲਈ ਇੱਕ ਅੰਤਰਰਾਜੀ ਗਠਜੋੜ ਬਣਾਇਆ ਹੋਇਆ ਸੀ। ਜਿਸ ‘ਚ ਕਈ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀ ਵੀ ਸ਼ਾਮਲ ਦੱਸੇ ਜਾ ਰਹੇ ਹਨ |

ਵਿਜੀਲੈਂਸ ਬਿਊਰੋ ਵੱਲੋਂ ਫੜੇ ਗਏ ਮੁਲਜਮਾਂ ਦੀ ਪਛਾਣ ਸਿਵਲ ਹਸਪਤਾਲ ਸਿਰਸਾ ਦੇ ਫਾਰਮਾਸਿਸਟ ਦੀਪਕ ਗੋਇਲ, ਬਰਨਾਲਾ ਵਿਖੇ ਤਾਇਨਾਤ ਸਿਵਲ ਸਰਜਨ ਪੀਐਨਡੀਟੀ ਜ਼ਿਲ੍ਹਾ ਕੋਆਰਡੀਨੇਟਰ ਗੁਰਜੀਤ ਸਿੰਘ, ਸਿਵਲ ਸਰਜਨ ਦਫ਼ਤਰ ਬਠਿੰਡਾ ਦੇ ਚਪੜਾਸੀ ਰਾਜ ਸਿੰਘ ਅਤੇ ਡਰਾਈਵਰ ਸੁਰਿੰਦਰ ਸਿੰਘ ਵਜੋਂ ਹੋਈ ਹੈ।

Scroll to Top