Vigilance Bureau

ਫਾਜ਼ਿਲਕਾ ਦੇ SHO ਸਮੇਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਫਾਜ਼ਿਲਕਾ, 28 ਮਈ 2025: ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਇੱਕ ਨਾਬਾਲਗ ਦੇ ਜ਼ਬਤ ਕੀਤੇ ਗਏ ਫ਼ੋਨ ਨਾਲ ਸੰਬੰਧੀ ਮਾਮਲੇ ‘ਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫਾਜ਼ਿਲਕਾ ਦੇ ਐਸਐਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ-ਵਿਧਾਇਕ ਭਾਵੇਂ ਆਈਏਐਸ/ਪੀਸੀਐਸ ਅਧਿਕਾਰੀ ਸਮੇਤ ਕਕੋਈ ਵੀ ਹੋਵੇ ਭ੍ਰਿਸ਼ਟਾਚਾਰ ‘ਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਦਰਅਸਲ, ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ 17 ਸਾਲਾ ਲੜਕੇ ਦਿਲਰਾਜ ਸਿੰਘ ਦੇ ਪਿਤਾ ਧਰਮਿੰਦਰ ਸਿੰਘ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫਾਜ਼ਿਲਕਾ ਵੱਲੋਂ ਮੰਗੀ ਜਾ ਰਹੀ ਰਿਸ਼ਵਤ ਦੇ ਸਬੂਤ ਲੈ ਕੇ ਮੁੱਖ ਮੰਤਰੀ ਕੋਲ ਪਹੁੰਚ ਕੀਤੀ। ਸਾਈਬਰ ਟਿਪਲਾਈਨ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਸਟੇਸ਼ਨ ਨੇ ਨਾਬਾਲਗ ਦਾ ਫ਼ੋਨ ਵੀ ਜ਼ਬਤ ਕਰ ਲਿਆ ਸੀ। ਪਰਿਵਾਰ ਵੱਲੋਂ ਮਾਮਲੇ ਨੂੰ ਸੁਲਝਾਉਣ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਸੀ।

ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਅਧਿਕਾਰੀਆਂ ‘ਚ ਐਸਐਚਓ, ਇੱਕ ਰੀਡਰ ਅਤੇ ਦੋ ਕਾਂਸਟੇਬਲ ਸ਼ਾਮਲ ਹਨ। ਜਿਨ੍ਹਾਂ ‘ਚ ਇੰਸਪੈਕਟਰ ਮਨਜੀਤ ਸਿੰਘ (ਨੰਬਰ 18 ਐਫਜ਼ੈਡਆਰ) ਐਸਐਚਓ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਫਾਜ਼ਿਲਕਾ, ਸੀਨੀਅਰ ਕਾਂਸਟੇਬਲ ਰਾਜਪਾਲ (ਨੰਬਰ ਐਫਜ਼ੈਡਕੇ/868), ਰੀਡਰ ਟੂ ਐਸਐਚਓ, ਐਮਐਚਸੀ ਸੀਨੀਅਰ ਕਾਂਸਟੇਬਲ ਸ਼ਿੰਦਰ ਪਾਲ (ਨੰਬਰ 1032), ਅਤੇ ਸੀਨੀਅਰ ਕਾਂਸਟੇਬਲ ਸੁਮਿਤ ਕੁਮਾਰ (ਨੰਬਰ 986/ਐਫਜ਼ੈਡਕੇ) ਸ਼ਾਮਲ ਹਨ। ਇਹ ਸਾਰੇ ਹਿਰਾਸਤ ‘ਚ ਹਨ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।

Read More: ਕਾਂਸਟੇਬਲ ਅਮਨਦੀਪ ਕੌਰ ਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ: ਵਿਜੀਲੈਂਸ ਬਿਊਰੋ

Scroll to Top