ਚੰਡੀਗੜ੍ਹ, 15 ਸਤੰਬਰ 2023: 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ ‘ਚ 22 ਪੰਨਿਆਂ ਦਾ ਚੌਥਾ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ‘ਤੇ 16 ਸਤੰਬਰ ਨੂੰ ਸੁਣਵਾਈ ਹੋਵੇਗੀ।
ਜਿਕਰਯੋਗ ਹੈ ਕਿ ਇਸ ਵਿੱਚ ਐਸਆਈਟੀ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ, ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ ਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨਾਮਜ਼ਦ ਕੀਤਾ ਸੀ।