ਚੰਡੀਗੜ੍ਹ, 18 ਫਰਵਰੀ 2024: ਅੱਜ ਚੰਡੀਗੜ੍ਹ ਵਿੱਚ ਕਿਸਾਨ (farmers) ਆਗੂਆਂ ਤੇ ਸਰਕਾਰ ਦਰਮਿਆਨ ਚੌਥੀ ਗੇੜ ਦੀ ਬੈਠਕ ਹੋਣ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈਆਂ ਤਿੰਨ ਦੌਰ ਦੀਆਂ ਬੈਠਕਾਂ ‘ਚ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਲਈ ਇਸ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੂੰ ਉਮੀਦ ਹੈ ਕਿ ਅੱਜ ਹੋਣ ਵਾਲੀ ਬੈਠਕ ਗੱਲਬਾਤ ਦੇ ਦੌਰ ਦੀ ਆਖਰੀ ਬੈਠਕ ਹੋਵੇਗੀ। ਇਸ ਦੇ ਅੱਜ ਹੋਣ ਵਾਲੀ ਬੈਠਕ ਵਿੱਚ ਫੈਸਲਾ ਕੀਤਾ ਜਾਵੇਗਾ ਕਿ ਕਿਸਾਨ (farmers) ਦਿੱਲੀ ਵੱਲ ਵਧਣਗੇ ਜਾਂ ਪੰਜਾਬ-ਹਰਿਆਣਾ ਦੀ ਸਰਹੱਦ ਤੋਂ ਆਪਣੇ ਘਰਾਂ ਨੂੰ ਪਰਤਣਗੇ।