Lyon City

France: ਲਿਓਨ ਸ਼ਹਿਰ ‘ਚ ਰਿਹਾਇਸ਼ੀ ਇਮਾਰਤ ‘ਚ ਲੱਗੀ ਭਿਆਨਕ ਅੱਗ, ਪੰਜ ਬੱਚਿਆਂ ਸਮੇਤ 10 ਜਣਿਆਂ ਦੀ ਮੌਤ

ਚੰਡੀਗੜ੍ਹ 16 ਦਸੰਬਰ 2022: ਫਰਾਂਸ ਦੇ ਸ਼ਹਿਰ ਲਿਓਨ (Lyon) ਨੇੜੇ ਵੌਲਕਸ-ਏਨ-ਵੇਲਿਨ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਪੰਜ ਬੱਚਿਆਂ ਸਮੇਤ 10 ਜਣਿਆਂ ਦੀ ਦਰਦਨਾਕ ਮੌਤ ਹੋ ਗਈ ਹੈ । ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਲਿਓਨ ਅਤੇ ਰੋਨ ਖੇਤਰ ਦੇ ਸਥਾਨਕ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਸਥਾਨਕ ਅਧਿਕਾਰੀਆਂ ਦੇ ਅਨੁਸਾਰ ਕਰੀਬ 170 ਫਾਇਰਫਾਈਟਰ ਮੌਕੇ ‘ਤੇ ਮੌਜੂਦ ਹਨ। ਵੌਕਸ-ਏਨ-ਵੇਲਿਨ ਵਿੱਚ ਇੱਕ ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਅੱਗ ਲੱਗਣ ਵਾਲੀ ਥਾਂ ‘ਤੇ ਸੁਰੱਖਿਆ ਘੇਰਾ ਬਣਾ ਲਿਆ ਗਿਆ ਹੈ।

Scroll to Top