ਚੰਡੀਗੜ੍ਹ, 21 ਅਕਤੂਬਰ 2024: ਪੰਜਾਬ ਸਰਕਾਰ ਦੁਆਰਾ ਅੱਜ ਯਾਨੀ 21 ਅਕਤੂਬਰ ਤੋਂ ਸੂਬੇ ਭਰ ‘ਚ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (FMD) ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ (vaccination campaign) ਸ਼ੁਰੂ ਕੀਤੀ ਜਾ ਰਹੀ ਹੈ | ਇਸ ਟੀਕਾਕਰਨ ਲਈ ਪੰਜਾਬ ਸਰਕਾਰ ਨੇ ਕੁੱਲ 816 ਟੀਮਾਂ ਦਾ ਗਠਨ ਕੀਤਾ ਹੈ।
ਇਸ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਸ਼ਾਲ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲਬੱਧ ਕਰਵਾਈਆਂ ਹਨ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਟੀਕਾਕਰਨ ਮੁਹਿੰਮ ਨਵੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ (vaccination campaign) ਤਹਿਤ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।
Read More: ਮਾਨ ਸਰਕਾਰ ਨੇ ਬਦਲੀ ਨੌਜਵਾਨਾਂ ਦੀ ਕਿਸਮਤ: ਹਰ ਨੌਜਵਾਨ ਨੂੰ ਮਿਲੀ ਆਪਣੀ ਕਾਬਲੀਅਤ ਨਾਲ ਨੌਕਰੀ
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ‘ਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਪੰਜਾਬ ‘ਚ ਟੀਕਾਕਰਨ ਮੁਹਿੰਮ ਨੂੰ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ‘ਚ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਭੰਡਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।