ਮੁਫ਼ਤ ਬੱਸ ਯਾਤਰਾ

‘ਮੁਫ਼ਤ ਬੱਸ ਯਾਤਰਾ’ ਯੋਜਨਾ ਨਾਲ ਪੰਜਾਬ ਦੀਆਂ ਔਰਤਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ

‘ਮੁਫ਼ਤ ਬੱਸ ਯਾਤਰਾ’ ਯੋਜਨਾ ਨਾਲ ਪੰਜਾਬ ਦੀਆਂ ਔਰਤਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਸੂਬੇ ਦੀਆਂ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਠੋਸ ਅਤੇ ਲੋਕ-ਪੱਖੀ ਕਦਮ ਮੰਨਿਆ ਜਾ ਰਿਹਾ ਹੈ|ਇਹ ਯੋਜਨਾ ਔਰਤਾਂ ਲਈ ਸਿੱਖਿਆ, ਰੋਜ਼ਗਾਰ ਅਤੇ ਸਵੈ-ਨਿਰਭਰਤਾ ਵੱਲ ਵਧਣ ਲਈ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਉੱਭਰੀ ਹੈ|

ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਲਈ ਇਸ ਯੋਜਨਾ ਤਹਿਤ ਕਰੋੜਾਂ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ|ਸਰਕਾਰ ਮੁਤਾਬਕ ਵਿੱਤੀ ਸਾਲ 2022-23 ਤੋਂ ਲੈ ਕੇ 2025-26 ਤੱਕ ਔਰਤਾਂ ਦੇ ਲਈ ਮੁਫ਼ਤ ਬੱਸ ਸਫ਼ਰ ਲਈ ਲਗਭਗ 2042 ਕਰੋੜ ਰੁਪਏ ਖਰਚ ਗਏ ਕੀਤੇ ਹਨ, ਜਿਨ੍ਹਾਂ ‘ਚ ਸਾਲ 2025-26 ਲਈ 600 ਕਰੋੜ ਰੁਪਏ ਵੀ ਸ਼ਾਮਲ ਹਨ|

ਇਸ ਯੋਜਨਾ ਤਹਿਤ ਪੰਜਾਬ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ‘ਚ ਮੁਫ਼ਤ ਯਾਤਰਾ ਦੀ ਸਹੂਲਤ ਮਿਲ ਰਹੀ ਹੈ|ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ‘ਚ ਰਹਿਣ ਵਾਲੀਆਂ ਸਾਰੀਆਂ ਕੰਮਕਾਜੀ ਅਤੇ ਘਰੇਲੂ ਔਰਤਾਂ ਦੇ ਨਾਲ-ਨਾਲ ਵਿਦਿਆਰਥਣਾਂ ਵੀ ਬਿਨਾਂ ਕਿਰਾਏ ਦੀ ਚਿੰਤਾ ਦੇ ਮੁਫ਼ਤ ਸਫ਼ਰ ਕਰ ਰਹੀਆਂ ਹਨ|

ਮਾਨ ਸਰਕਾਰ ਨੇ ਮੁਫ਼ਤ ਬੱਸ ਸਫ਼ਰ ਸਹੂਲਤ ਪ੍ਰਦਾਨ ਕਰਕੇ ਔਰਤਾਂ ‘ਤੇ ਪੈਂਦੇ ਵਿੱਤੀ ਬੋਝ ਨੂੰ ਬੇਹੱਦ ਘੱਟ ਕੀਤਾ ਹੈ|ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੇਸ਼ ਕੀਤੇ ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਭਰ ‘ਚ ਲਗਭਗ 1 ਕਰੋੜ 20 ਲੱਖ ਔਰਤਾਂ ਨੂੰ ਇਸ ਯੋਜਨਾ ਤਹਿਤ ਹਰ ਮਹੀਨੇ ਮੁਫ਼ਤ ਬੱਸ ਯਾਤਰਾ ਦਾ ਲਾਭ ਮਿਲ ਰਿਹਾ ਹੈ|

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਔਰਤਾਂ ਦੀ ਜ਼ਿੰਦਗੀ ‘ਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ|ਇਸ ਯੋਜਨਾ ਤਹਿਤ ਔਰਤਾਂ ਬਿਨਾਂ ਆਰਥਿਕ ਚਿੰਤਾ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜਿਸ ਨਾਲ ਉਹ ਹੋਰ ਸਵੈ-ਨਿਰਭਰ ਅਤੇ ਮਜ਼ਬੂਤ ਬਣ ਰਹੀਆਂ ਹਨ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਠੋਸ ਅਤੇ ਲੋਕ-ਪੱਖੀ ਕਦਮ ਚੁੱਕ ਰਹੀ ਹੈ|ਆਉਣ ਵਾਲੇ ਸਮੇਂ ‘ਚ ਵੀ ਔਰਤਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰਹਿਣਗੇ|
Read More: ‘ਇਨਵੈਸਟ ਪੰਜਾਬ’ ਪ੍ਰੋਗਰਾਮ ਤਹਿਤ ਨਿਵੇਸ਼ ਤੇ ਵਿਕਾਸ ਨੂੰ ਮਿਲਿਆ ਵੱਡਾ ਹੁਲਾਰਾ

ਵਿਦੇਸ਼

Scroll to Top