Site icon TheUnmute.com

ਸਾਡੇ ਬਜ਼ੁਰਗ ਸਾਡਾ ਮਾਣ: ਪੰਜਾਬ ਭਰ ‘ਚ ਬਜੁਰਗਾਂ ਦੀ ਸਿਹਤ ਸਬੰਧੀ 23 ਅਕਤੂਬਰ ਤੋਂ ਲੱਗਣਗੇ ਮੁਫ਼ਤ ਕੈਂਪ

health

ਚੰਡੀਗੜ੍ਹ, 14 ਅਕਤੂਬਰ 2024: ਪੰਜਾਬ ਸਰਕਾਰ ਵੱਲੋਂ 23 ਅਕਤੂਬਰ ਨੂੰ ਪਟਿਆਲਾ ਤੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ ਕਰਨ ਜਾ ਰਹੀ ਹੈ | 1 ਅਕਤੂਬਰ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਬਜ਼ੁਰਗ ਦਿਹਾੜੇ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜ਼ਿਲ੍ਹੇ ‘ਚ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਿਸ਼ੇਸ਼ ਸਿਹਤ (Health Camp) ਕੈਂਪ ਲਗਾਏ ਜਾਣਗੇ।

ਇਸ ਸੰਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਬਜ਼ੁਰਗਾਂ ਦੀ ਦੀ ਜੇਰੀਏਟ੍ਰਿਕ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਅੱਖਾਂ ਦੇ ਆਪ੍ਰੇਸ਼ਨ ਸਮੇਤ ਹੋਰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਦੌਰਾਨ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕੈਂਪਾਂ ‘ਚ ਪਹੁੰਚ ਕੇ ਆਪਣੀ ਸਿਹਤ ਸੰਭਾਲ ਸਬੰਧੀ ਸਹਾਇਤਾ ਪ੍ਰਾਪਤ ਕਰਨ।

ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਪਟਿਆਲਾ, 05 ਨਵੰਬਰ ਨੂੰ ਬਠਿੰਡਾ,ਫਿਰੋਜ਼ਪੁਰ 20 ਨਵੰਬਰ ਨੂੰ, ਫਾਜ਼ਿਲਕਾ 21 ਨਵੰਬਰ ਨੂੰ, ਪਠਾਨਕੋਟ 22 ਨਵੰਬਰ ਨੂੰ, ਗੁਰਦਾਸਪੁਰ 25 ਨਵੰਬਰ ਨੂੰ, ਫਰੀਦਕੋਟ 07 ਨਵੰਬਰ ਨੂੰ, ਸ੍ਰੀ ਮੁਕਤਸਰ ਸਾਹਿਬ 08 ਨਵੰਬਰ ਨੂੰ, ਲੁਧਿਆਣਾ 11 ਨਵੰਬਰ ਨੂੰ, ਜਲੰਧਰ 12 ਨਵੰਬਰ ਨੂੰ, ਕਪੂਰਥਲਾ 13 ਨਵੰਬਰ ਨੂੰ, ਮੋਹਾਲੀ ‘ਚ 14 ਨਵੰਬਰ ਨੂੰ, ਅੰਮ੍ਰਿਤਸਰ 26 ਨਵੰਬਰ ਨੂੰ, ਤਰਨ ਤਾਰਨ 27 ਨਵੰਬਰ ਨੂੰ, ਐਸ.ਬੀ.ਐਸ ਨਗਰ 28 ਨਵੰਬਰ ਨੂੰ, ਹੁਸ਼ਿਆਰਪੁਰ 29 ਨਵੰਬਰ ਨੂੰ, ਰੂਪਨਗਰ 05 ਦਸੰਬਰ ਨੂੰ ਅਤੇ ਫਤਹਿਗੜ੍ਹ ਸਾਹਿਬ 09 ਦਸੰਬਰ ਨੂੰ ਕੈਂਪ (Health Camp) ਲਗਾਏ ਜਾਣਗੇ |

 

Exit mobile version