ਐਸ.ਏ.ਐਸ ਨਗਰ 7 ਅਗਸਤ 2023: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸਾਂ ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ ਸੀ ਲਾਭਪਾਤਰੀਆਂ ਨੂੰ 2 ਹਫਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ (Dairy Training Course) ਤੀਜਾ ਬੈਚ ਮਿਤੀ 14 ਅਗਸਤ ਨੂੰ ਪੰਜਾਬ ਦੇ ਵੱਖ ਵੱਖ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ।
ਇਸ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਨੀਤ ਕੁਮਾਰ ਕੋੜਾ ਨੇ ਦਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ।
ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕੋਈ ਵੀ ਫੀਸ ਨਹੀਂ ਹੈ | ਬਲਕਿ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ । ਡਾਇਰੀ ਵਿਕਾਸ ਇੰਸਪੈਕਟਰ ਕਸ਼ਮੀਰ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ (Dairy Training Course) ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ।
ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 434 ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 95928-13411 ਤੇ ਸੰਪਰਕ ਕਰ ਸਕਦੇ ਹੋ।