ਆਮ ਆਦਮੀ ਕਲੀਨਿਕ

ਆਮ ਆਦਮੀ ਕਲੀਨਿਕ ਰਾਹੀਂ ਪੰਜਾਬ ਦੇ ਲੋਕਾਂ ਨੂੰ ਘਰ ਨੇੜੇ ਮਿਲ ਰਿਹਾ ਮੁਫ਼ਤ ਇਲਾਜ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ‘ਆਮ ਆਦਮੀ ਕਲੀਨਿਕ’ ਸਥਾਪਤ ਕਰਕੇ ਸੂਬੇ ਦੇ ਸਿਹਤ ਖੇਤਰ ‘ਚ ਇੱਕ ਇਤਿਹਾਸਕ ਤਬਦੀਲੀ ਲਿਆਂਦੀ ਹੈ। ਪੰਜਾਬ ਭਰ ‘ਚ ਅਗਸਤ 2022 ਤੋਂ ਸ਼ੁਰੂ ਕੀਤੇ ਇਹ ਆਮ ਆਦਮੀ ਕਲੀਨਿਕ ਲਗਾਤਾਰ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸਤੋਂ ਪਹਿਲਾਂ ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਬਿਮਾਰੀਆਂ ਦੇ ਇਲਾਜ ਲਈ ਸ਼ਹਿਰਾਂ ‘ਚ ਜਾਣਾ ਪੈਂਦਾ ਸੀ। ਹੁਣ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਪੰਜਾਬ ਭਰ ‘ਚ 1244 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ‘ਚ ਹੁਣ ਤੱਕ 6.5 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਹੈ, ਇਹਨਾਂ ‘ਚ 1.98 ਕਰੋੜ ਮਰੀਜ਼ ਸ਼ਾਮਲ ਹਨ। ਕਈ ਲੋਕਾਂ ਨੇ ਇਨ੍ਹਾਂ ਕਲੀਨਕਾਂ ‘ਚ ਵਾਰ-ਵਾਰ ਇਲਾਜ ਕਰਵਾਇਆ ਹੈ। ਇਸਦੇ ਨਾਲ ਹੀ ਹੁਣ ਤੱਕ 4.01 ਕਰੋੜ ਤੋਂ ਵੱਧ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਚੁੱਕੇ ਹਨ।

ਇਹ ਕਲੀਨਿਕ ਮਰੀਜ਼ਾਂ ਨੂੰ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਮੁਸ਼ਕਿਲ ਦੇ ਜ਼ਰੂਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਜਿੱਥੇ ਬੁਖ਼ਾਰ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰ ਕਈ ਬਿਮਾਰੀਆਂ ਸਬੰਧੀ ਟੈਸਟ ਨਿੱਜੀ ਕਲੀਨਿਕਾਂ ਜਾਂ ਹਸਪਤਾਲਾਂ ‘ਚ ਬਹੁਤ ਮਹਿੰਗੇ ਹਨ, ਉੱਥੇ ਹੀ ਇਨ੍ਹਾਂ ਕਲੀਨਿਕਾਂ ਨੇ ਲੋਕਾਂ ਦੇ ਵਿੱਤੀ ਬੋਝ ਨੂੰ ਬਹੁਤ ਹੱਦ ਤੱਕ ਘੱਟ ਕਰ ਦਿੱਤਾ ਹੈ।

ਅਕਸਰ ਹੀ ਕਈ ਲੋਕ ਆਰਥਿਕ ਤੰਗੀ ਕਾਰਨ ਇਲਾਜ ਤੋਂ ਵੀ ਵਾਂਝੇ ਰਹਿ ਜਾਂਦੇ ਸਨ। ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਇਨ੍ਹਾਂ ਲੋਕਾਂ ਨੂੰ ਮਿਆਰੀ ਅਤੇ ਕਿਫ਼ਾਇਤੀ ਇਲਾਜ ਪ੍ਰਦਾਨ ਕਰਕੇ ਇਸ ਸਥਿਤੀ ਨੂੰ ਬਦਲ ਦਿੱਤਾ ਹੈ। ਸਰਕਾਰ ਨੇ ਇਹਨਾਂ ਕਲੀਨਿਕਾਂ ਰਾਹੀਂ ਮੈਡੀਕਲ ਸਲਾਹ, ਦਵਾਈਆਂ ਅਤੇ ਜਾਂਚ ਸੇਵਾਵਾਂ ਬਿਨਾਂ ਕਿਸੇ ਵਾਧੂ ਖਰਚੇ ਦੇ ਯਕੀਨੀ ਬਣਾ ਕੇ ਸੂਬੇ ਦੇ ਕਰੋੜਾਂ ਪਰਿਵਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ।

ਮਾਨ ਸਰਕਾਰ ਨੇ ਆਮ ਆਦਮੀ ਕਲੀਨਿਕਾਂ ‘ਚ ਮਾਹਰ ਡਾਕਟਰ ਅਤੇ ਤਜਰਬੇਕਾਰ ਮੈਡੀਕਲ ਸਟਾਫ਼ ਦੀ ਤਾਈਨਾਤੀ ਕੀਤੀ ਹੈ। ਇਹਨਾਂ ਕਲੀਨਿਕਾਂ ‘ਚ ਡਾਕਟਰ ਤੇ ਸਟਾਫ਼ ਰੋਜ਼ਾਨਾ ਮਰੀਜ਼ਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਨਾਲ ਲੋਕਾਂ ਦਾ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ‘ਚ ਭਰੋਸਾ ਵਧਿਆ ਹੈ। ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਿਹਤ ਸੇਵਾਵਾਂ ਅਤੇ ਸੰਸਥਾਵਾਂ ‘ਚ ਸੁਧਾਰ ਕਰ ਰਹੀ ਹੈ। ਇਹ ਆਮ ਆਦਮੀ ਕਲੀਨਿਕ ਸੂਬੇ ਭਰ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ।

Read More: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਲੱਖਾਂ ਲੋਕਾਂ ਦਾ ਬਣੀ ਸਹਾਰਾ

ਵਿਦੇਸ਼

Scroll to Top