Lal Chand Kataruchak

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਵੰਡੇ ਜਾ ਰਹੇ ਨੇ ਮੁਫ਼ਤ ਪੌਦੇ: ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ 12 ਅਗਸਤ 2022: ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਅੱਜ ਗੁਰਦਾਸਪੁਰ ਦੇ ਕਸਬਾ ਘੁਮਾਣ ਅਤੇ ਕੋਟਲੀ ਲੇਹਲ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਮੁਫ਼ਤ ਪੌਦੇ ਵੰਡੇ ਗਏ। ਉਥੇ ਹੀ ਮੰਤਰੀ ਲਾਲ ਚੰਦ ਕਟਾਰੂਚੱਕ ਭਗਤ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ |

ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਸੂਬੇ ਭਰ ਵਿਚ ਮੁਫ਼ਤ ਪੌਦੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਵਲ ਲਹਿਰ ਤਹਿਤ ਹਰ ਵਿਧਾਨ ਸਭਾ ਹਲਕੇ ਵਿਚ ਪੌਦੇ ਅਤੇ ਤ੍ਰਿਵੈਣੀਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ |

ਉਥੇ ਹੀ ਉਨ੍ਹਾਂ ਨੇ ਨਾਮਦੇਵ ਨਗਰ ਘੁਮਾਣ ਦੇ ਵਿਕਾਸ ਸਬੰਧੀ ਗੱਲ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਇਤਿਹਾਸਕ ਕਸਬਾ ਘੁਮਾਣ ਦੇ ਵਿਕਾਸ ਕਾਰਜ਼ਾਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸਨੂੰ ਵਿਕਾਸ ਪੱਖੋਂ ਸੁੰਦਰ ਅਤੇ ਵਿਕਸਤ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵੱਖ ਵੱਖ ਥਾਵਾਂ ਤੇ 15 ਅਗਸਤ ਨੂੰ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈ ਅਤੇ ਮੁਫ਼ਤ ਟੈਸਟ ਹੋਣਗੇ ਅਤੇ ਉਹਨਾਂ ਕਿਹਾ ਕਿ ਬੇਰੁਜਗਾਰੀ ਦੂਰ ਕਰਨ ਲਈ ਨਵੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਲਦ ਕੱਚੇ ਮੁਲਾਜਿਮਾ ਨੂੰ ਵੀ ਸਰਕਾਰ ਵਲੋਂ ਵੱਖ ਵੱਖ ਵਿਭਾਗਾਂ ‘ਚ ਪੱਕੇ ਕੀਤਾ ਜਾਵੇਗਾ ਅਤੇ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ |

Scroll to Top