health insurance card

ਸਿਹਤ ਬੀਮਾ ਕਾਰਡ ਲਾਭਪਾਤਰੀ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ: ਡਾ. ਸੁਰਿੰਦਰਪਾਲ ਕੌਰ

ਖਰੜ/ਮੋਹਾਲੀ, 2 ਨਵੰਬਰ 2023: ਜਿਲ੍ਹਾ ਪ੍ਰਸ਼ਾਸ਼ਨ ਤੇ ਸਿਵਲ ਸਰਜਨ ਮੋਹਾਲੀ ਦੇ ਦਿਸ਼ਾ ਨਿਰਦੇਸ਼ ਤਹਿਤ ਭਾਗੋਮਾਜਰਾ ਦੇ ਕਮਿਊਨਿਟੀ ਸੈਂਟਰ ਵਿਖੇ ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ (health insurance card) ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ ਅਤੇ ਇਸ ਯੋਜਨਾ ਦੇ ਲਾਭ ਸਬੰਧੀ ਜਾਗਰੂਕ ਕੀਤਾ ਗਿਆ।

ਸੀਨੀਅਰ ਮੈਡੀਕਲ ਅਫਸਰ ਬਲਾਕ ਘੜੂੰਆਂ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਵਿਸ਼ੇਸ਼ ਕੈਂਪ ਲਗਾ ਕੇ ਆਨਲਾਈਨ ਕਾਰਡ ਬਣਾਏ ਜਾ ਰਹੇ ਹਨ।

ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮਾਨਸੀ ਅਰੋੜਾ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ (health insurance card) ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ।

ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in ਅਤੇ Ayushman App ਦੇ ਰਾਹੀਂ ਖੁਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਇੰਦਰਵੀਰ ਕੌਰ, ਮਨਜਿੰਦਰ ਸਿੰਘ ਤੇ ਨਵਜੋਤ ਕੌਰ, ਆਸ਼ਾ ਵਰਕਰਾਂ ਅਤੇ ਲੇਬਰ ਵਿਭਾਗ ਤੋਂ ਅੰਮ੍ਰਿਤਪਾਲ ਸਿੰਘ ਵਲੋਂ ਬੀਮਾ ਕਾਰਡ ਬਣਾਏ ਗ

Scroll to Top