ਪੰਜਾਬ ਦੇ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ

ਲੱਖਾਂ ਪਰਿਵਾਰਾਂ ਦਾ ਸਹਾਰਾ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੱਖਾਂ ਪਰਿਵਾਰਾਂ ਲਈ ਵਿਸ਼ਵਾਸ ਅਤੇ ਸਿਹਤ ਸੁਰੱਖਿਆ ਦੀ ਢਾਲ ਬਣ ਗਈ ਹੈ|ਜਿਸ ਨੇ ਸਿਹਤ ਖੇਤਰ ‘ਚ ਵੱਡੇ ਬਦਲਾਅ ਲਿਆਂਦਾ ਹੈ|ਇਸ ਯੋਜਨਾ ਤਹਿਤ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਵੱਡੀ ਰਾਹਤ ਮਿਲ ਰਹੀ ਹੈ|

ਮਾਨ ਸਰਕਾਰ ਇਸ ਯੋਜਨਾ ਤਹਿਤ ਪੰਜਾਬ ਦੇ ਹਰ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੀ ਹੈ|ਇਸ ਯੋਜਨਾ ਦਾ ਉਦੇਸ਼ ਮਹਿੰਗੇ ਇਲਾਜ ਕਾਰਨ ਲੋਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨਾ ਹੈ|ਅਕਸਰ ਹੀ ਕਈ ਲੋਕ ਆਰਥਿਕ ਤੰਗੀਆਂ ਕਾਰਨ ਆਪਣਾ ਜਾਂ ਆਪਣੇ ਘਰ ਦੇ ਜੀਅ ਦਾ ਇਲਾਜ ਨਹੀਂ ਕਰਵਾ ਪਾਉਂਦੇ, ਕਿਉਂਕਿ ਹਸਪਤਾਲਾਂ ਦੀਆਂ ਮਹਿੰਗੀਆਂ ਫੀਸਾਂ ਭਰਨਾ ਆਸਾਨ ਨਹੀਂ|ਪੰਜਾਬ ਸਰਕਾਰ ਨੇ ਇਸ ਗੰਭੀਰ ਸਮੱਸਿਆ ਨੂੰ ਸਮਝਿਆ ਅਤੇ ਲੋਕਾਂ ਨੂੰ ਸੂਬੇ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ‘ਚ ਮੁਫ਼ਤ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਦ ਬਾਂਹ ਫੜੀ|

ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਹਰ ਪਰਿਵਾਰ ₹10 ਲੱਖ ਤੱਕ ਦੇ ਨਕਦ ਰਹਿਤ ਇਲਾਜ ਦਾ ਹੱਕਦਾਰ ਹੈ|ਹੁਣ ਤੱਕ ਸੂਬੇ ਦੇ 47 ਲੱਖ ਤੋਂ ਵੱਧ ਲੋਕਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ|ਛੇ ਮਹੀਨਿਆਂ ‘ਚ ਇਸ ਯੋਜਨਾ ਤਹਿਤ ਹੁਣ ਤੱਕ 4.79 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫ਼ਤ ਇਲਾਜ ਮਿਲਿਆ ਹੈ|ਜਿਸ ‘ਤੇ ਲਗਭੱਗ 852 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ|

‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਪੰਜਾਬ ਆਧਾਰ ਕਾਰਡ ਜਾਂ ਵੋਟਰ ਆਈਡੀ ਹੋਣਾ ਲਾਜ਼ਮੀ ਹੈ|ਇਹ ਸਿਹਤ ਕਾਰਡ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (CSC) ਜਾਂ ਸਰਕਾਰੀ ਹਸਪਤਾਲ ‘ਚ ਬਣਵਾਏ ਜਾ ਸਕਦੇ ਹਨ| ਇਸ ਯੋਜਨਾ ਲਈ ਸਾਰੇ ਪੰਜਾਬ ਵਾਸੀ ਯੋਗ ਹਨ, ਉਹ ਭਾਵੇਂ ਸਰਕਾਰੀ ਕਰਮਚਾਰੀ ਜਾਂ ਫਿਰ ਪੈਨਸ਼ਨਰ ਹੀ ਕਿਉਂ ਨਾ ਹੋਵੇ|ਇਸ ਲਈ ਕੋਈ ਆਮਦਨ ਸੀਮਾ ਨਹੀਂ ਹੈ, ਪਰ ਅਰਜ਼ੀ ਦੇਣ ਵਾਲਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ|

ਮਾਨ ਸਰਕਾਰ ਦੀ ਇਹ ਯੋਜਨਾ ਰੋਜ਼ਾਨਾ ਹਜ਼ਾਰਾਂ ਲਾਭਪਾਤਰੀਆਂ ਨੂੰ ਡਾਇਲਿਸਿਸ, ਦਿਲ ਦੀਆਂ ਬਿਮਾਰੀਆਂ ਸਬੰਧੀ, ਜਣੇਪੇ ਸਬੰਧੀ, ਕੈਂਸਰ, ਡਾਇਲਿਸਿਸ, ਆਰਥੋਪੈਡਿਕ ਅਤੇ ਹੋਰ ਗੰਭੀਰ ਸਰਜਰੀਆਂ ਲਈ ਪੂਰੀ ਤਰ੍ਹਾਂ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੀ ਹੈ|ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਈ ਸਾਲ 2026-27 ‘ਚ 2,000 ਕਰੋੜ ਰੁਪਏ ਦਾ ਬਜਟ ਰੱਖਣਾ ਸਿਹਤ ਸੁਧਾਰਾਂ ਵੱਲ ਗੰਭਰੀਤਾ ਨੂੰ ਦਰਸਾਉਂਦਾ ਹੈ|ਸਰਕਾਰ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਦਾ ਲਾਭ ਲੈਣ ਲਈ ਜਾਗਰੂਕ ਕਰ ਰਹੀ ਹੈ|ਸੂਬੇ ਭਰ ‘ਚ ਹਜ਼ਾਰਾਂ ਹੀ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਰਜਿਸਟਰੇਸ਼ਨ ਮੁਹਿੰਮ ਚਲਾ ਰਹੇ ਹਨ|

ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਤੰਗੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ|ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਾਰੇ ਜ਼ਰੂਰੀ ਇਲਾਜ ਮੁਫ਼ਤ ਮੁਹੱਈਆ ਕਰਵਾ ਕੇ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ|

Read More: ‘ਰੋਜ਼ਗਾਰ ਕ੍ਰਾਂਤੀ’ ਤਹਿਤ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਵਿਦੇਸ਼

Scroll to Top