Site icon TheUnmute.com

ਸਿਹਤ ਵਿਭਾਗ ਵੱਲੋਂ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ: ਡਾ. ਨਵਜੋਤ ਕੌਰ

Free vaccination

ਸ੍ਰੀ ਮੁਕਤਸਰ ਸਾਹਿਬ 6 ਮਾਰਚ 2024: ਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ (Free vaccination) ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ।

ਇਸ ਮੌਕੇ ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਵਿਚ ਮਾਂ ਦੀ ਗਰਭ ਦੋਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਮੁਫਤ ਟੀਕਰਕਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਹੁਣ ਵਧਾਕੇ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ (Free vaccination) ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦੇ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ।ਇਸ ਮੋਕੇ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ੍ਰੀ ਮੁਕਤਸਰ ਸਾਹਿਬ ਵੀ ਉਨ੍ਹਾਂ ਦੇ ਨਾਲ ਸਨ ਅਤੇ ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।

ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਉਹਨਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਕਿਹਾ। ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ, ਡਾ. ਸਿਮਰਦੀਪ ਕੌਰ ਔਰਤ ਰੋਗਾਂ ਦੇ ਮਾਹਿਰ, ਅਨੀਤਾ ਰਾਣੀ, ਗੁਰਮੇਲ ਕੌਰ, ਕੇਵਲਪ੍ਰੀਤ ਕੌਰ ਹਾਜ਼ਰ ਸਨ।

Exit mobile version