ਮੋਗਾ 15 ਅਗਸਤ 2022: ਮੋਗਾ ਵਿਖੇ ਆਜ਼ਾਦੀ ਦਿਵਸ ਮੌਕੇ ਅਨਾਜ ਮੰਡੀ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਇਸ ਮੌਕੇ ਕੇਂਦਰੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਤਿਰੰਗਾ ਲਹਿਰਾਇਆ ਗਿਆ, ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦਾ ਸੱਦਾ ਪੱਤਰ ਵੀ ਦਿੱਤਾ ਗਿਆ |
ਇਸ ਦੌਰਾਨ ਆਜ਼ਾਦੀ ਘੁਲਾਟੀਆਂ (freedom fighters) ਨੂੰ ਵੀ ਸੱਦਾ ਦਿੱਤਾ ਗਈ ਸੀ | ਇਸ ਦੌਰਾਨ ਆਜ਼ਾਦੀ ਘੁਲਾਟੀਆਂ ਨੇ ਕਿਹਾ ਕਿ ਉਨ੍ਹਾਂ ਦੇ ਬੈਠਣ ਲਈ ਕੋਈ ਇੰਤਜ਼ਾਮ ਕੀਤਾ ਗਿਆ ਅਤੇ ਨਾ ਹੀ ਪਾਣੀ ਦਾ| ਇਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਅਧਿਕਾਰੀ ਮਿਲਣ ਲਈ ਨਹੀਂ ਪਹੁੰਚਿਆ | ਜਿਸਦੇ ਚੱਲਦੇ ਉਨ੍ਹਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਸਮਾਗਮ ਦਾ ਬਾਈਕਾਟ ਕੀਤਾ | ਇਸ ਮੌਕੇ ਵਕੀਲ ਅਤੇ ਕਾਂਗਰਸੀ ਅਬੂ ਵਿਨਰਾਜ ਵੀ ਨਜ਼ਰ ਆਏ |
ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਜਿੱਥੇ 15 ਅਗਸਤ ਨੂੰ ਅਜ਼ਾਦੀ ਦਿਹਾੜਾ ਅੰਮ੍ਰਿਤ ਮਹੋਤਸਵ ਦੇ ਨਾਂ ’ਤੇ ਮਨਾਇਆ ਜਾ ਰਿਹਾ ਹੈ, ਪਰ ਇੱਥੇ ਆਮ ਲੋਕਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ, ਉਥੇ ਹੀ ਉਨ੍ਹਾਂ ਕਿਹਾ ਕਿ ਸਾਨੂੰ ਜਿੱਥੇ ਸਨਮਾਨ ਦੇਣ ਲਈ ਬੁਲਾਇਆ ਗਿਆ ਸੀ, ਕਿਸੇ ਵੀ ਅਧਿਕਾਰੀ ਨੇ ਸਾਡਾ ਹਾਲ-ਚਾਲ ਨਹੀਂ ਪੁੱਛਿਆ, ਨਾ ਹੀ ਸਾਡੇ ਬੈਠਣ ਲਈ ਕੋਈ ਥਾਂ ਦਾ ਪ੍ਰਬੰਧ ਕੀਤਾ ਅਤੇ ਨਾ ਹੀ ਪਾਣੀ ਦਾ ਪ੍ਰਬੰਧ ਕੀਤਾ ਅਤੇ ਜੇਕਰ ਸਾਨੂੰ ਇਸ ਤਰ੍ਹਾਂ ਬੁਲਾ ਕੇ ਬੇਇੱਜ਼ਤ ਕੀਤਾ ਜਾਣਾ ਸੀ, ਤਾਂ ਬਿਹਤਰ ਸੀ ਸਾਨੂ ਨਾ ਬੁਲਾਇਆ ਜਾਂਦਾ |