July 5, 2024 12:52 am
ਕਾਂਗਰਸ

ਗੋਬਿੰਦਗੜ੍ਹ ਤੋਂ ਕਾਂਗਰਸ ਦੇ ਨਗਰ ਕੌਂਸਲ ਪ੍ਰਧਾਨ ਸਣੇ 9 ਕੌਂਸਲਰ ‘ਆਪ’ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ 22 ਜੁਲਾਈ 2022: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਮਿਲਿਆ ਹੈ | ਅਕਾਲੀ ਦਲ ਦੇ ਸ਼ਹਿਰੀ ਜਿਲ੍ਹਾ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਅਤੇ ਹਲਕਾ ਅਮਲੋਹ ਦੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੋਂ ਕਾਂਗਰਸ ਦੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਪ੍ਰਿੰਸ ਸਣੇ 9 ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ | ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਰਹੇ | ਹਰਪਾਲ ਚੀਮਾ ਮੰਡੀ ਗੋਬਿੰਦਗੜ੍ਹ ਵਿੱਚ ਇਕ ਸਮਾਗਮ ‘ਚ ਸ਼ਾਮਲ ਹੋਏ ਸਨ |