ਚੰਡੀਗੜ੍ਹ 8 ਸਤੰਬਰ 2024: ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਡੀਜ਼ਲ ‘ਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਕਿਰਾਏ ‘ਚ ਵੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਨੋਟ ਕੀਤਾ ਜਾਵੇ
ਜਾਣਕਾਰੀ ਮੁਤਾਬਿਕ, ਹੁਣ ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ 1 ਰੁਪਿਆ 45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਸਧਾਰਨ ਐਚਵੀ ਏਸੀ ਬੱਸ ਦਾ ਕਿਰਾਇਆ 27.80 ਪੈਸੇ ਵਧਾ ਕੇ 1 ਰੁਪਏ 74 ਪੈਸੇ ਪ੍ਰਤੀ KM ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇੰਟੈਗਰਲ ਕੋਚ ਦਾ ਕਿਰਾਇਆ 41.4 ਪੈਸੇ ਵਧਾ ਕੇ 2 ਰੁਪਏ 61 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2 ਰੁਪਏ 90 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।