July 7, 2024 11:51 am
Sidhu Moosewala

ਮੂੰਗੀ ਦੀ ਫਸਲ MSP ਤੋਂ 80% ਘੱਟ ਮੁੱਲ ਤੱਕ ਖਰੀਦਣ ਕਾਰਨ ਕਿਸਾਨਾਂ ‘ਚ ਨਿਰਾਸ਼ਾ

ਚੰਡੀਗੜ੍ਹ 30 ਜੂਨ 2022: ਮੰਡੀਆਂ ਵਿੱਚ ਮੂੰਗੀ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ‘ਚ ਨਿਰਾਸ਼ਾ ਦਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੂੰਗੀ ਦੀ ਖਰੀਦ ਸਬੰਧੀ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਮੂੰਗੀ ਦੀ ਫਸਲ ਪ੍ਰਾਈਵੇਟ ਏਜੰਸੀਆਂ ਨੂੰ ਵੇਚਣ ਲਈ ਮਜਬੂਰ ਹਨ |

ਇਸਦੇ ਚੱਲਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 1500 ਰੁਪਏ ਤੱਕ ਦਾ ਨੁਕਸਾਨ ਹੋ ਰਿਹਾ ਹੈ। ਜਿਕਰਯੋਗ ਹੈ ਕਿ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਮਿੱਥਿਆ ਗਿਆ ਹੈ, ਜਿਸ ਵਿੱਚ 3 ਤੋਂ 4 ਫ਼ੀਸਦੀ ਨੁਕਸਾਨ ਵਾਲੇ ਅਨਾਜ ਦੀ ਖ਼ਰੀਦ ਕੀਤੀ ਜਾਣੀ ਹੈ। ਪਰ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ 5500 ਤੋਂ 5800 ਰੁਪਏ ਵਿੱਚ ਵੇਚਣੀ ਪੈ ਰਹੀ ਹੈ। ਇਸ ਅਣਗਹਿਲੀ ਨੂੰ ਲੈ ਕੇ ਕਿਸਾਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਗੁੱਸਾ ਸਾਫ਼ ਦਿਖਾਈ ਦੇ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਦਾਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਮੁਸਕਲਾਂ ਦਾ ਸਾਹਮਣਾ ਕਰ ਰਿਹਾ ਹੈ | ਇਸਦੇ ਨਾਲ ਹੀ ਗਰਮੀਆਂ ਦੀ ਮੂੰਗੀ 7225 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ 80% ਤੱਕ ਘੱਟ ਖਰੀਦੀ ਜਾ ਰਹੀ ਹੈ।

ਲਗਭਗ ਮੂੰਗੀ ਦੀ ਪੈਦਾਵਾਰ ਦਾ 5ਵਾਂ ਹਿੱਸਾ ਹੁਣ ਤੱਕ ਮੰਡੀਆਂ ਵਿੱਚ ਆ ਚੁੱਕਾ ਹੈ, 73,000 ਕੁਇੰਟਲ ਪ੍ਰਾਈਵੇਟ ਕੰਪਨੀਆਂ ਦੁਆਰਾ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਖਰੀਦਿਆ ਗਿਆ ਸੀ। ਦੂਜੇ ਪਾਸੇ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਵੱਲੋਂ ਵੇਚੇ ਗਏ 93,000 ਕੁਇੰਟਲ ਵਿੱਚੋਂ 9902 ਕੁਇੰਟਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਸਾਲ ਪਹਿਲੀ ਵਾਰ ਇੱਕ ਲੱਖ ਏਕੜ ਤੋਂ ਵੱਧ ਰਕਬਾ ਮੂੰਗੀ ਹੇਠ ਲਿਆਂਦਾ ਗਿਆ ਜੋ ਕਿ 2021 ਦੇ ਮੁਕਾਬਲੇ 77% ਵੱਧ ਸੀ ਜਦੋਂ ਹਾੜ੍ਹੀ ਜ਼ੈਦ ਵਿੱਚ 55,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਲਈ ਵਰਤਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਪੰਜਾਬ ਸਰਕਾਰ ਮੂੰਗੀ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਚੁੱਕੇਗੀ।

ਮੁਨਾਫ਼ੇ ਵਾਲਾ ਵਾਅਦਾ ਇਸ ਸ਼ਰਤ ਨਾਲ ਆਉਂਦਾ ਹੈ ਕਿ ਕਿਸਾਨਾਂ ਨੂੰ ਮੂੰਗੀ ਦੀ ਵਾਢੀ ਤੋਂ ਬਾਅਦ ਪੀਆਰ-126 ਕਿਸਮ ਦੀ ਝੋਨੇ ਦੀ ਫ਼ਸਲ ਜਾਂ ਬਾਸਮਤੀ ਦੀ ਕਾਸ਼ਤ ਕਰਨੀ ਪਵੇਗੀ। ਪੰਜਾਬ ਵਿੱਚ 4.50 ਲੱਖ ਕੁਇੰਟਲ ਮੂੰਗੀ ਦੀ ਪੈਦਾਵਾਰ ਹੋਣ ਦੀ ਉਮੀਦ ਹੈ ਪਰ ਪਿਛਲੇ ਹਫ਼ਤੇ ਹੋਈ ਬੇਮੌਸਮੀ ਬਰਸਾਤ ਕਾਰਨ ਉਤਪਾਦਨ ਪ੍ਰਭਾਵਿਤ ਹੋ ਸਕਦਾ ਹੈ।

ਪੰਜਾਬ ਮੰਡੀ ਬੋਰਡ ਦੇ ਅੰਕੜਿਆਂ ਅਨੁਸਾਰ 29 ਜੂਨ ਤੱਕ ਵੱਖ-ਵੱਖ ਮੰਡੀਆਂ ਵਿੱਚ 1.32 ਲੱਖ ਕੁਇੰਟਲ ਮੂੰਗੀ ਦੀ ਆਮਦ ਦਰਜ ਕੀਤੀ ਗਈ, ਜਿਸ ਵਿੱਚੋਂ 82,000 ਕੁਇੰਟਲ ਦੀ ਖਰੀਦ ਪ੍ਰਾਈਵੇਟ ਕੰਪਨੀਆਂ ਨੇ ਕੀਤੀ।

ਸਰਕਾਰੀ ਰਿਕਾਰਡ ਕਹਿੰਦਾ ਹੈ ਕਿ ਕਿਸਾਨਾਂ ਨੂੰ 5,000 ਰੁਪਏ ਪ੍ਰਤੀ ਕੁਇੰਟਲ ਦੇ ਰੂਪ ਵਿੱਚ ਘੱਟ ਭੁਗਤਾਨ ਕੀਤਾ ਗਿਆ ਸੀ, ਜਦੋਂ ਕਿ ਚੰਗੀ ਕੁਆਲਿਟੀ ਦੇ ਜ਼ੈਦ ਉਤਪਾਦ ਦਾ ਇੱਕ ਹਿੱਸਾ ਵੀ 7,445 ਰੁਪਏ ਦੀ ਦਰ ਦਰਜ ਕੀਤਾ ਗਿਆ ਸੀ।

ਇਸ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਖਰੀਦਣ ਦਾ ਵਾਅਦਾ ਕਰ ਕੇ ਇਕ ਲੱਖ ਕੁਇੰਟਲ ਵਿਚੋਂ ਸਿਰਫ 2400 ਕੁਇੰਟਲ ਦੀ ਫਸਲ ਮੰਡੀ ਵਿਚ ਆਈ ਖਰੀਦ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿਸਾਨ ਮੱਕੀ ਦੀ ਫਸਲ ਵੇਚਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਤੇ ਸਰਕਾਰ ਕਿਸਾਨਾਂ ਦੀ ਕੋਈ ਮਦਦ ਨਹੀਂ ਕਰ ਰਹੀ।