July 5, 2024 1:52 am
Gangster Deepak Tinu

ਫ਼ਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 19 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਗ੍ਰਿਫ਼ਤ ‘ਚੋਂ ਫ਼ਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਦੇ ਸਪੈਸ਼ਲ ਸੈੱਲ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਹੈ |

ਜਿਕਰਯੋਗ ਹੈ ਕਿ ਦੀਪਕ ਟੀਨੂੰ ਗੋਇੰਦਵਾਲ ਦੀ ਜੇਲ੍ਹ ਵਿਚ ਬੰਦ ਸੀ ਇੰਚਾਰਜ ਪ੍ਰੀਤਪਾਲ ਸਿੰਘ ਬਿਨਾਂ ਕਿਸੇ ਸੁਰੱਖਿਆ ਮੁਲਾਜ਼ਮ ਦੇ ਆਪਣੀ ਨਿੱਜੀ ਗੱਡੀ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਇਕੱਲਿਆਂ ਲੈ ਕੇ ਜਾ ਰਿਹਾ ਸੀ। ਇੱਥੋਂ ਦੀਪਕ ਟੀਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਜਿਸ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਪੰਜਾਬ ਡੀਜੀਪੀ ਦੇ ਨਿਰਦੇਸ਼ਾਂ ਤਹਿਤ ਬਰਖ਼ਾਸਤ ਕਰਨ ਤੋਂ ਬਾਅਦ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ |

deepak Tinu