ਚੰਡੀਗੜ, 2 ਮਈ 2025: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ (Shyam Singh Rana) ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਬੈਠਕ ਦੌਰਾਨ ਅਧਿਕਾਰੀਆਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਲਈ ਅਲਾਟ ਕੀਤੇ ਗਏ ਬਜਟ ਦਾ ਪੂਰਾ ਉਪਯੋਗ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਨੇ ਸੇਮ ਵਾਲੀਆ ਜ਼ਮੀਨ ਦਾ ਤਾਜ਼ਾ ਸਰਵੇਖਣ ਕਰਨ ਅਤੇ ਉਸ ਖੇਤਰ ਵਿੱਚ ਮੱਛੀ ਪਾਲਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਰਾਜਾ ਸ਼ੇਖਰ ਵੁੰਡਰੂ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸ਼ਿਆਮ ਸਿੰਘ ਰਾਣਾ ਨੇ ਆਉਣ ਵਾਲੇ ਫਸਲ ਬਿਜਾਈ ਦੇ ਸੀਜ਼ਨ ਦੇ ਮੱਦੇਨਜ਼ਰ ਮਿੱਟੀ ਸੰਭਾਲ ਦੇ ਖੇਤਰ ‘ਚ ਕੀਤੇ ਜਾ ਰਹੇ ਕੰਮਾਂ ਅਤੇ ਖਾਦਾਂ ਦੀ ਉਪਲਬੱਧਤਾ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਦਿਸ਼ਾ ‘ਚ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ (Shyam Singh Rana) ਨੇ ਅਧਿਕਾਰੀਆਂ ਨਾਲ ਫਸਲਾਂ ਦੇ ਬੀਜਾਂ ਲਈ ਦਿੱਤੀ ਜਾ ਰਹੀ ਸਬਸਿਡੀ ਬਾਰੇ ਵਿਸਥਾਰ ‘ਚ ਗੱਲ ਕੀਤੀ ਅਤੇ ਕਿਸਾਨਾਂ ਨੂੰ ਚੰਗੀ ਗੁਣਵੱਤਾ ਵਾਲੇ ਬੀਜ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਧੀਨ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਯੋਜਨਾਵਾਂ ਦਾ ਲਾਭ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ, ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਸੂਬੇ ‘ਚ ਸੇਮਗ੍ਰਸਤ ਦੀ ਮਾਰ ਹੇਠ ਆਈ ਜ਼ਮੀਨ ਬਾਰੇ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਲ ਇੱਕ ਲੱਖ ਹੈਕਟੇਅਰ ਜ਼ਮੀਨ ਨੂੰ ਸਮੇ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਟੀਚੇ ਤੋਂ ਵੱਧ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਚਰਖੀ ਦਾਦਰੀ, ਸਿਰਸਾ ਅਤੇ ਫਤਿਹਾਬਾਦ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਸੇਮ ਮੁਕਤ ਬਣਾਇਆ ਜਾਣਾ ਚਾਹੀਦਾ ਹੈ ਅਤੇ ਹੋਰ ਜ਼ਿਲ੍ਹਿਆਂ ‘ਚ ਵੀ ਇਸ ਕੰਮ ‘ਚ ਗਤੀਵਿਧੀ ਵਧਾਈ ਜਾਣੀ ਚਾਹੀਦੀ ਹੈ।
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨਾਲ ਆਉਣ ਵਾਲੀਆਂ ਫਸਲਾਂ ਜਿਵੇਂ ਕਿ ਝੋਨਾ, ਕਪਾਹ ਆਦਿ ਲਈ ਖਾਦਾਂ ਦੀਆਂ ਤਿਆਰੀਆਂ ਬਾਰੇ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਕਿਸਾਨਾਂ ਲਈ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਲਈ ਆਪਣੇ ਪੱਧਰ ‘ਤੇ ਪਹਿਲਾਂ ਤੋਂ ਤਿਆਰੀਆਂ ਕਰੋ।
Read More: Air Pollution: ਹਰਿਆਣਾ ਸਰਕਾਰ ਨੇ ਖੇਤਾਂ ‘ਚ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਕੇਂਦਰ ਸਰਕਾਰ ਤੋਂ ਮੰਗੇ ਫ਼ੰਡ