TheUnmute.com

ਗੁੱਗਾ ਜ਼ਾਹਿਰ ਪੀਰ ਦੇ ਸਮਰਥਕਾਂ ਵੱਲੋਂ ਨਵਜੋਤ ਸਿੱਧੂ ਦਾ ਫੂਕਿਆ ਪੁਤਲਾ

ਚੰਡੀਗੜ੍ਹ 26 ਜਨਵਰੀ 2022: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਕਸਰ ਹੀ ਵਿਵਾਦਤ ਬਿਆਨਾਂ ਕਰਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਨੇ ਅਜਿਹਾ ਹੀ ਇਕ ਵਿਵਾਦਤ ਬਿਆਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਕੁਝ ਦਿਨ ਪਹਿਲਾਂ ਗੁੱਗਾ ਜ਼ਾਹਰ ਪੀਰ ਦੇ ਖ਼ਿਲਾਫ਼ ਦਿੱਤਾ ਗਿਆ ਸੀ |ਜਿਸ ਨੂੰ ਲੈ ਕੇ ਗੁੱਗਾ ਜ਼ਾਹਰ ਪੀਰ (Guga Zahar Peer) ਦੇ ਭਗਤਾਂ ਵੱਲੋਂ ਅੱਜ ਪਟਿਆਲਾ ਦੇ ਦੇਵੀਗੜ੍ਹ ਜੋੜੀਆਂ ਸੜਕਾਂ ਤੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ਤੋਂ ਉਨ੍ਹਾਂ ਦੇ ਖ਼ਿਲਾਫ਼ ਇਸ ਬਿਆਨ ਨੂੰ ਲੈ ਕੇ ਕਾਰਵਾਈ ਕਰਨ ਦੀ ਮੰਗ ਕੀਤੀ |

ਪਟਿਆਲਾ ਦੇਵੀਗਡ਼੍ਹ ਜੋੜੀਆਂ ਸੜਕਾਂ ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਗੁੱਗਾ ਜ਼ਾਹਿਰ ਪੀਰ ਦੇ ਭਗਤਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉੱਥੇ ਹੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਕਸਰ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਬਿਆਨ ਦਿੰਦਾ ਰਹਿੰਦੈ ਅਤੇ ਬਾਅਦ ਵਿੱਚ ਫਿਰ ਸੋਸ਼ਲ ਮੀਡੀਆ ਤੇ ਆਪਣੇ ਬਿਆਨ ਸਬੰਧੀ ਮੁਆਫ਼ੀ ਮੰਗ ਲੈਂਦਾ ਤੇ ਹੁਣ ਉਸ ਵੱਲੋਂ ਗੁੱਗਾ ਜ਼ਾਹਰ ਪੀਰ ਦੇ ਖ਼ਿਲਾਫ਼ ਵੀ ਵਿਵਾਦਤ ਬਿਆਨ ਦਿੱਤਾ ਸੀ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਗੁੱਗਾ ਜ਼ਾਹਰ ਪੀਰ ਦੇ ਭਗਤਾਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੁਝ ਦਿਨ ਪਹਿਲਾਂ ਦਿੱਤੇ ਗਏ ਬਿਆਨ ਨੂੰ ਲੈ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

Exit mobile version