ਚੰਡੀਗੜ੍ਹ,14 ਜੂਨ 2024: (G-7 summit) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਦੇ ‘ਆਊਟਰੀਚ’ ਸੈਸ਼ਨ ‘ਚ ਹਿੱਸਾ ਲੈਣ ਲਈ ਇਟਲੀ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਤੋਂ ਇਲਾਵਾ ਅਪੁਲੀਆ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ।
ਇਸ ਦੌਰਾਨ ਪੀਐਮ ਮੋਦੀ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ (Italy) ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਵੀ ਮੁਲਾਕਾਤ ਕੀਤੀ।