ਚੰਡੀਗੜ੍ਹ, 9 ਸਤੰਬਰ 2023: ਭਾਰਤ ਮੱਧ ਪੂਰਬ ਯੂਰਪ ਕਨੈਕਟੀਵਿਟੀ ਕੋਰੀਡੋਰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਹ ਭਾਰਤ, ਯੂਏਈ, ਸਾਊਦੀ ਅਰਬ, ਈਯੂ, ਫਰਾਂਸ, ਇਟਲੀ, ਜਰਮਨੀ ਅਤੇ ਅਮਰੀਕਾ ਨੂੰ ਸ਼ਾਮਲ ਕਰਨ ਵਾਲੇ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ‘ਤੇ ਸਹਿਯੋਗ ਦੀ ਪਹਿਲ ਹੋਵੇਗੀ।
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸ਼ਨੀਵਾਰ ਨੂੰ ਇਸ ਆਰਥਿਕ ਕੋਰੀਡੋਰ ਦਾ ਐਲਾਨ ਕੀਤਾ ਹੈ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਜ਼ਬੂਤ ਸੰਪਰਕ ਅਤੇ ਬੁਨਿਆਦੀ ਢਾਂਚਾ ਮਨੁੱਖੀ ਸੱਭਿਅਤਾ ਦੇ ਵਿਕਾਸ ਦਾ ਆਧਾਰ ਰਿਹਾ ਹੈ। ਭਾਰਤ ਨੇ ਇਸ ਵਿਸ਼ੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ, ਇਟਲੀ ਦੇ ਪ੍ਰਧਾਨ ਮੰਤਰੀ ਜਿਓਰਜੀਓ ਮੇਲੋਨੀ ਅਤੇ ਹੋਰ ਆਗੂ ਭਾਰਤ ਮਿਡਲ ਈਸਟ ਯੂਰਪ ਕਨੈਕਟੀਵਿਟੀ ਕੋਰੀਡੋਰ ਲਾਂਚ ਈਵੈਂਟ ਦੌਰਾਨ ਮੌਜੂਦ ਸਨ।
ਜੋਅ ਬਾਈਡਨ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਵੱਖ-ਵੱਖ ਦੇਸ਼ਾਂ ਵਿਚਕਾਰ ਸੰਪਰਕ ਨਾ ਸਿਰਫ਼ ਵਪਾਰ ਵਧਾਉਂਦਾ ਹੈ ਸਗੋਂ ਉਨ੍ਹਾਂ ਵਿਚਕਾਰ ਵਿਸ਼ਵਾਸ ਵੀ ਵਧਾਉਂਦਾ ਹੈ। ਕਨੈਕਟੀਵਿਟੀ ਪਹਿਲਕਦਮੀਆਂ ਨੂੰ ਉਤਸ਼ਾਹਤ ਕਰਕੇ, ਸਾਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ । ਇਹਨਾਂ ਵਿੱਚ ਅੰਤਰਰਾਸ਼ਟਰੀ ਨਿਯਮਾਂ ਦਾ ਪਾਲਣ ਕਰਨਾ, ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਆਦਰ ਕਰਨਾ ਸ਼ਾਮਲ ਹੈ।
ਆਰਥਿਕ ਗਲਿਆਰੇ ਦੀ ਘੋਸ਼ਣਾ ਕਰਦੇ ਹੋਏ ਜੋਅ ਬਾਈਡਨ ਜੋ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਵਿੱਚ ਹਨ, ਉਨ੍ਹਾਂ ਨੇ ਕਿਹਾ, “ਇਹ ਅਸਲ ਵਿੱਚ ਇੱਕ ਵੱਡੀ ਗੱਲ ਹੈ। ਮੈਂ ਪ੍ਰਧਾਨ ਮੰਤਰੀ ਨੂੰ ਧੰਨਵਾਦ ਕਹਿਣਾ ਚਾਹੁੰਦਾ ਹਾਂ। ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ ਜੋ ਕਿ। ਇਸ ਸੰਸਾਰ ਵਿੱਚ ਸੰਭਵ ਹੈ। ਇਹ ਕਈ ਤਰੀਕਿਆਂ ਨਾਲ ਉਸ ਸਾਂਝੇਦਾਰੀ ਦਾ ਪ੍ਰਤੀਕ ਵੀ ਹੈ ਜਿਸ ਬਾਰੇ ਅਸੀਂ ਅੱਜ ਗੱਲ ਕਰ ਰਹੇ ਹਾਂ।