Gagandeep Singh Dhaliwal

ਗਗਨਦੀਪ ਸਿੰਘ ਧਾਲੀਵਾਲ ਨੇ ਫਰੀਦਕੋਟ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ

ਚੰਡੀਗੜ, 22 ਮਾਰਚ 2025: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ (Gagandeep Singh Dhaliwal) ਨੇ ਅੱਜ ਫਰੀਦਕੋਟ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਵੱਡੀ ਗਿਣਤੀ ‘ਚ ਪਾਰਟੀ ਆਗੂਆਂ ਅਤੇ ਵਰਕਰ ਮੌਜੂਦ ਰਹੇ |

ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ‘ਚ ਕੀਤੇ ਗਏ ਵੱਡੇ ਪੱਧਰ ‘ਤੇ ਬਦਲਾਅ ਦੇ ਹਿੱਸੇ ਵਜੋਂ ਫਰੀਦਕੋਟ ‘ਚ ਵੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ (Gagandeep Singh Dhaliwal) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਨ੍ਹਾਂ ਨੇ ਸ਼ਨੀਵਾਰ ਨੂੰ ਟਰੱਸਟ ਦਫ਼ਤਰ ਵਿਖੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਦਫ਼ਤਰ ‘ਚ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ |

Read More: ਪਵਨ ਕੁਮਾਰ ਹੰਸ ਨੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸਾਂਭਿਆ

Scroll to Top