July 7, 2024 12:43 pm
Jaswant Singh Gajnamajra

ਵਿਧਾਨ ਸਭਾ ਹਲਕੇ ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ 450 ਵੋਟਾਂ ਨਾਲ ਚੱਲ ਰਹੇ ਅੱਗੇ

ਅਮਰਗੜ੍ਹ : ਵਿਧਾਨ ਸਭਾ ਹਲਕੇ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਤੋਂ ‘ਆਪ’ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajnamajra) 450 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਜੀਤ ਸਿੰਘ ਪਿੱਛੇ ਚੱਲ ਰਹੇ ਹਨ।

ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਇਕਬਾਲ ਸਿੰਘ ਝੂੰਦਾਂ ਚੋਣ ਮੈਦਾਨ ਵਿੱਚ ਹਨ। ਕਾਂਗਰਸ ਵੱਲੋਂ ਸਮਿਤ ਸਿੰਘ, ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajnamajra) , ਸੰਯੁਕਤ ਸਮਾਜ ਮੋਰਚਾ ਵੱਲੋਂ ਸਤਵੀਰ ਸਿੰਘ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਸਰਦਾਰ ਅਲੀ ਚੋਣ ਮੈਦਾਨ ’ਚ ਹਨ।