ਚੰਡੀਗੜ੍ਹ, 30 ਜੂਨ 2023: ਪੰਜਾਬ ਪੁਲਿਸ ਲਗਾਤਾਰ ਸੂਬੇ ਵਿੱਚ ਸਮਾਜ ਵਿਰੋਧੀ ਅਨਸਰਾਂ ਉੱਤੇ ਕਾਰਵਾਈ ਕਰਨ ਦੇ ਦਾਅਵੇ ਕਰ ਰਹੀ ਹੈ। ਇਸ ਦੇ ਚੱਲਦੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਮੋਗਾ ਪੁਲਿਸ ਨੇ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਨਾਲ ਜਨਤਕ ਥਾਵਾਂ ‘ਤੇ ਖ਼ਾ+ਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੋਸ਼ੀਆਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਫਰਵਰੀ 12, 2025 9:32 ਪੂਃ ਦੁਃ