Philippines

ਗੈਂਗਸਟਰ ਅੰਮ੍ਰਿਤਪਾਲ ਹੇਅਰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ, NIA ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 19 ਮਈ 2023: ਵਿਦੇਸ਼ ‘ਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਹੇਅਰ (Amritpal Singh Hayer)  ਨੂੰ ਫਿਲਪੀਨਜ਼ ‘ਚ ਗ੍ਰਿਫਤਾਰ ਕਰਕੇ ਉਥੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਗੈਂਗਸਟਰ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਸ ਨੂੰ ਸ਼ੁੱਕਰਵਾਰ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ NIA ਨੇ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਦਿੱਲੀ ਏਅਰਪੋਰਟ ‘ਤੇ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ ਹੈ।

ਫੜਿਆ ਗਿਆ ਗੈਂਗਸਟਰ ਅੰਮ੍ਰਿਤਪਾਲ ਸਿੰਘ ਅਰਸ਼ ਡੱਲਾ ਦਾ ਕਰੀਬੀ ਹੈ। ਗੈਂਗਸਟਰ ਮਨਪ੍ਰੀਤ ਅਤੇ ਅੰਮ੍ਰਿਤਪਾਲ ਸਿੰਘ ਹੇਅਰ ਫਿਲੀਪੀਨਜ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਦੀ ਸਾਰੀ ਕਾਰਵਾਈ ਨੂੰ ਸੰਭਾਲ ਰਹੇ ਰਿਹਾ ਸੀ |

ਅੰਮ੍ਰਿਤਪਾਲ ਸਿੰਘ ਹੇਅਰ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਵਸਨੀਕ ਹੈ। ਉਹ ਕਈ ਸਾਲਾਂ ਤੋਂ ਫਿਲੀਪੀਨਜ਼ ਵਿੱਚ ਰਹਿ ਰਿਹਾ ਸੀ। ਉਸ ਨੇ ਪੰਜਾਬ ਵਿੱਚ ਕਈ ਖੂਨੀ ਵਾਰਦਾਤਾਂ ਨੂੰ ਅੰਜਾਮ ਵੀ ਦਿੱਤਾ ਹੈ। ਇੰਟਰਪੋਲ, ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਮੁਲਜ਼ਮਾਂ ਨੂੰ ਭਾਰਤ ਲਿਆਉਣਾ ਸੰਭਵ ਹੋ ਸਕਿਆ।

Scroll to Top