July 8, 2024 6:28 pm
ਗੈਂਗਸਟਰ ਰਾਣਾ ਐਂਟਰੀ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੁਣ ਹੋਈ ਗੈਂਗਸਟਰ ਭੁੱਪੀ ਰਾਣਾ ਦੀ ਐਂਟਰੀ

ਚੰਡੀਗੜ੍ਹ 02 ਜੂਨ 2022: ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਭੂਪੀ ਰਾਣਾ ਨੇ ਵੀ ਐਂਟਰੀ ਲੈ ਲਈ ਹੈ। ਭੂਪੀ ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ। ਇਸ ਦੇ ਨਾਲ ਹੀ ਰਾਣਾ ਨੇ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਰਾਣਾ ਨੇ ਕਿਹਾ ਕਿ ਕਾਤਲ ਭਾਵੇਂ ਪੰਜਾਬ ਵਿੱਚ ਬੈਠੇ ਹੋਣ ਜਾਂ ਕੈਨੇਡਾ, ਅਮਰੀਕਾ ਵਿੱਚ, ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਗੈਂਗਸਟਰ ਰਾਣਾ ਐਂਟਰੀ
ਭੂਪੀ ਰਾਣਾ ਨੇ ਲਿਖਿਆ ਕਿ “ਮੂਸੇਵਾਲਾ ਦਾ ਮਾਨਸਾ ਵਿੱਚ ਕਤਲ ਹੋਇਆ ਸੀ। ਲਾਰੈਂਸ ਅਤੇ ਗੋਲਡੀ ਬਰਾੜ ਝੂਠਾ ਦਾਅਵਾ ਕਰਦੇ ਹਨ ਕਿ ਮੂਸੇਵਾਲਾ ਨੇ ਗੁਰਲਾਲ ਬਰਾੜ ਅਤੇ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਬੰਬੀਹਾ ਗਰੁੱਪ ਦੀ ਮਦਦ ਕੀਤੀ ਸੀ। ਇਹ ਝੂਠ ਹੈ। ਅਸੀਂ ਜੋ ਵੀ ਕਰਦੇ ਹਾਂ, ਆਪਣੇ ਦਮ ‘ਤੇ ਹੀ ਕਰਦੇ ਹਾਂ। ਮੂਸੇਵਾਲਾ ਦੇ ਕਤਲ ਵਿੱਚ ਜਿਸ ਨੇ ਵੀ ਮਦਦ ਕੀਤੀ, ਇੱਕ-ਇੱਕ ਕਰਕੇ ਹਿਸਾਬ ਲਿਆ ਜਾਵੇਗਾ। ਸਾਡੀ ਹਮਦਰਦੀ ਸਿੱਧੂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਹੈ। ਅਸੀਂ ਸਿੱਧੂ ਨੂੰ ਵਾਪਸ ਨਹੀਂ ਲਿਆ ਸਕਦੇ ਪਰ ਉਸਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ।”

ਗੈਂਗਸਟਰ ਰਾਣਾ ਐਂਟਰੀ