ਚੰਡੀਗੜ 12 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਅੱਜ ਮਾਨਸਾ ਪੁਲਿਸ (Mansa Police) ਨੇ ਬਰਖ਼ਾਸਤ ਸਾਬਕਾ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਪ੍ਰੀਤਪਾਲ ਸਿੰਘ ਨੂੰ ਸੱਤ ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਬੀਤੇ ਦਿਨ ਗਿ੍ਫ਼ਤਾਰ ਕੀਤੇ ਗਏ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਵੀ ਮੈਡੀਕਲ ਕਰਵਾਉਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 19 ਅਕਤੂਬਰ ਤੱਕ ਯਾਨੀ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ