ਚੰਡੀਗੜ੍ਹ 02 ਨਵੰਬਰ 2022: ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਕਥਿਤ ਤੌਰ ‘ਤੇ ਗੈਂਗਸਟਰ ਕੁਲਦੀਪ ਕੋਹਲੀ (Gangster Kuldeep Kohli) ਨੂੰ ਅੱਜ ਇੱਕ ਨਵੇਂ ਕੇਸ ਵਿੱਚ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਕੁਲਦੀਪ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਰਿਮਾਂਡ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਦਿੱਤਾ ਗਿਆ ਹੈ ।
ਦੱਸ ਦਈਏ ਕਿ ਗੈਂਗਸਟਰ ਕੁਲਦੀਪ ਕੋਹਲੀ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕੀਤੀ ਸੀ। ਇਸ ਨਾਲ ਦੋ ਹੋਰ ਗੈਂਗਸਟਰ ਵੀ ਸ਼ਾਮਲ ਸਨ। ਤਿੰਨਾਂ ਨੂੰ ਪੰਜਾਬ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਇੱਕ ਕਾਲੇ ਰੰਗ ਦੀ ਸਕੋਡਾ ਕਾਰ ਵੀ ਬਰਾਮਦ ਕੀਤੀ ਹੈ।