ਚੰਡੀਗ੍ਹੜ 28 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਦੀਪਕ ਟੀਨੂੰ ਨੂੰ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ | ਜਿੱਥੇ ਕੋਰਟ ਨੇ ਗੈਂਗਸਟਰ ਦੀਪਕ ਟੀਨੂੰ ਦਾ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੂੰ 3 ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ |
ਇਸ ਦੌਰਾਨ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਉਣ ਲਈ ਮਾਨਸਾ ਪੁਲਿਸ ਅੱਜ ਵਿਸ਼ੇਸ਼ ਤੌਰ ‘ਤੇ ਉੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ‘ਚ ਦਿੱਲੀ ਪਹੁੰਚੀ ਸੀ ਪਰ ਮਾਣਯੋਗ ਅਦਾਲਤ ਨੇ ਮਾਨਸਾ ਪੁਲਿਸ ਨੂੰ ਰਿਮਾਂਡ ਨਹੀ ਦਿੱਤਾ | ਜਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ | 19 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਪਿੰਡ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ।