Deepak Tinu

ਗੈਂਗਸਟਰ ਦੀਪਕ ਟੀਨੂੰ ਦੀ ਮਾਨਸਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਅੱਠ ਦਿਨਾਂ ਰਿਮਾਂਡ

ਚੰਡੀਗੜ੍ਹ 01 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਮਾਨਸਾ ਦੀ ਅਦਾਲਤ (Mansa court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ, ਪੁਲਿਸ ਵਲੋਂ ਹੁਣ ਦੀਪਕ ਟੀਨੂੰ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾਵੇਗੀ। ਇਸ ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਨੂੰ ਪਟਿਆਲਾ ਹਾਊਸ ਕੋਰਟ (Patiala House Court) ਤੋਂ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ | ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ | 19 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਪਿੰਡ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ।

Scroll to Top