ਚੰਡੀਗੜ੍ਹ 18 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਅੱਜ ਮਾਨਸਾ ਪੁਲਿਸ (Mansa Police) ਵਲੋਂ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਤੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਜਤਿੰਦਰ ਕੌਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ |
ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਜਗਤਾਰ ਸਿੰਘ ਨੂੰ ਨੂੰ ਵੀ ਸਿਵਲ ਹਸਪਤਾਲ ਮਾਨਸਾ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਨੇ ਹੁਣ ਉਸ ਨੂੰ 20 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤੇ ਹਨ |