Anti-Gangster Task Force

ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਬੰਬੀਹਾ ਗੈਂਗ ਦਾ ਗੈਂਗਸਟਰ ਹੈਪੀ ਭੁੱਲਰ ਗ੍ਰਿਫਤਾਰ

ਚੰਡੀਗੜ੍ਹ 09 ਅਗਸਤ 2022: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਹੈਪੀ ਭੁੱਲਰ ਦੀ ਗ੍ਰਿਫਤਾਰੀ ਬਾਰੇ ਏਜੀਟੀਐਫ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ | ਫ਼ਿਲਹਾਲ ਏਜੀਟੀਐਫ ਇਹ ਜਾਣਕਾਰੀ ਨਹੀਂ ਦਿੱਤੀ ਕਿ ਹੈਪੀ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਮੁਤਾਬਕ ਹੈਪੀ ਇਕ ਕਥਿਤ ਕਤਲ ਤੇ ਫਿਰੌਤੀ ਦੇ ਮਾਮਲੇ ਵਿਚ ਲੋੜੀਂਦਾ ਸੀ।

ਇਸ ਨੂੰ ਲੈ ਕੇ ਬੰਬੀਹਾ ਗੈਂਗ ਨੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਉਸ ਦੇ ਸਾਥੀਆਂ ਨੂੰ ਡਰ ਹੈ ਕਿ ਕਿਤੇ ਪੁਲਿਸ ਹੈਪੀ ਭੁੱਲਰ ਦਾ ਐਂਨਕਾਊਂਟਰ ਨਾ ਕਰ ਦੇਵੇ।

Scroll to Top