Site icon TheUnmute.com

ਫਿਰੌਤੀ ਦੇ ਮਾਮਲੇ ‘ਚ ਰਿਮਾਂਡ ਖ਼ਤਮ ਹੋਣ ਉਪਰੰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਮ੍ਰਿਤਸਰ ਅਦਾਲਤ ‘ਚ ਪੇਸ਼ੀ

Amritsar court

ਚੰਡੀਗੜ੍ਹ 28 ਸਤੰਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਫਿਰੌਤੀ ਦੇ ਮਾਮਲੇ ‘ਚ ਰਿਮਾਂਡ ਖਤਮ ਹੋ ਗਿਆ ਹੈ। ਪੁਲਿਸ ਵਲੋਂ ਅੱਜ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਅੰਮ੍ਰਿਤਸਰ ਦੇ ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਪਿਛਲੇ ਅੱਠ ਦਿਨਾਂ ਤੋਂ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ ‘ਤੇ ਸੀ।

ਇਸ ਪੇਸ਼ੀ ਦੌਰਾਨ ਤਰਨ ਤਾਰਨ ਪੁਲਿਸ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਲੈਣ ਦੀ ਕੋਸ਼ਿਸ ਕਰ ਸਕਦੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਤਾਰਨ ਪੁਲਿਸ ਤਰਨ ਤਾਰਨ ‘ਚ ਹੋਈ ਗੈਂਗਵਾਰ ਦੇ ਮਾਮਲੇ ‘ਚ ਜੱਗੂ ਭਗਵਾਨਪੁਰੀਆ ਨੂੰ ਨਾਮਜਦ ਕੀਤਾ ਹੈ |

Exit mobile version