July 2, 2024 8:12 pm
Amritsar court

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ ‘ਤੇ ਅੰਮ੍ਰਿਤਸਰ ਲਿਆਂਦਾ

ਅੰਮ੍ਰਿਤਸਰ 21 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਇੱਕ ਡਾਕਟਰ ਕੋਲੋਂ ਜੱਗੂ ਭਗਵਾਨਪੁਰੀਆ ਵੱਲੋਂ ਫਿਰੌਤੀ ਮੰਗਣ ਦਾ ਦੋਸ਼ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਅੱਜ ਜੱਗੂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਅੰਮ੍ਰਿਤਸਰ ਵਿਖੇ ਲਿਆਂਦਾ ਗਿਆ ਹੈ | ਪੁਲਿਸ ਮੁਤਾਬਕ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ |

ਇਸ ਦੌਰਾਨ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਇੱਕ ਡਾਕਟਰ ਕੋਲੋ ਫਿਰੌਤੀ ਮੰਗਣ ਨੂੰ ਲੈ ਕੇ ਫੋਨ ਕਾਲ ਆਇਆ ਸੀ, ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਏ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਜੱਗੂ ਨੂੰ ਮਾਣਯੋਗ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ |