Site icon TheUnmute.com

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਅਦਾਲਤ ‘ਚ ਪੇਸ਼ੀ

Jaggu Bhagwanpuria

ਚੰਡੀਗੜ੍ਹ 27 ਜੁਲਾਈ 2022: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆਂ (Jaggu Bhagwanpuria) ਦਾ 6 ਦਿਨ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਗੁਰਦਾਸਪੁਰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਭਗਵਾਨਪੁਰੀਆਂ ਨੂੰ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ |

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਚ 29 ਜਨਵਰੀ 2022 ਨੂੰ ਇਕ ਮਾਮਲਾ ਦਰਜ਼ ਕੀਤਾ ਗਿਆ ਸੀ, ਇਸਦੇ ਨਾਲ ਹੀ ਇਕ ਹੋਰ ਮਾਮਲਾ ਭਾਰਤ ਪਾਕਿਸਤਾਨ ਸਰਹੱਦ ਤੇ ਤੈਨਾਤ ਬੀਐਸਐਫ ਜਵਾਨ ਤੇ ਪਾਕਿਸਤਾਨ ਪਾਸੋ ਫਾਇਰਿੰਗ ਕੀਤੇ ਜਾਣ ਦਾ ਵੀ ਸੀ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਸ਼ਨ ਜਿਸ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੂਰੀਆਂ (Jaggu Bhagwanpuria) ਤੋਂ ਪੁੱਛਗਿੱਛ ਕੀਤੀ ਜਾਵੇਗੀ।

Exit mobile version