ਚੰਡੀਗੜ੍ਹ, 06 ਜੁਲਾਈ 2023: ਗੈਂਗਸਟਰ ਕਰਨਵੀਰ ਸਿੰਘ (Gangster Karanveer Singh) ਦਾ ਕੈਨੇਡਾ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰਨ ਕਰ ਦਿੱਤਾ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਜਾਣਕਾਰੀ ਮੁਤਾਬਕ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ ਹੈ ।
ਪ੍ਰਾਪਤ ਜਾਣਕਾਰੀ ਅਨੁਅਰ ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ।
ਪਿਛਲੇ ਸਾਲ ਦਸੰਬਰ ਦੇ ਮਹੀਨੇ ਕੈਨੇਡਾ ਦੀ ਸਰੀ ਸਿਟੀ ਪੁਲਿਸ ਨੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਕਰਨਵੀਰ ਗਰਚਾ ਦਾ ਨਾਂ ਵੀ ਸ਼ਾਮਲ ਸੀ। ਸਰੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗਰਚਾ ਦੇ ਤਾਰ ਹਾਈ ਪ੍ਰੋਫਾਈਲ ਅਪਰਾਧੀਆਂ ਨਾਲ ਜੁੜੇ ਹੋਏ ਸਨ। ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹਨ। ਇਸੇ ਲਈ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।