ਪੁਲਿਸ ਵਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਸਾਥੀ ਅਨਮੋਲ ਦੀਪ ਸਿੰਘ ਖਰੜ ਤੋਂ ਗ੍ਰਿਫ਼ਤਾਰ

ਚੰਡੀਗ੍ਹੜ 13 ਸਤੰਬਰ 2022: ਮੋਹਾਲੀ ਇੰਟੈਲੀਜੈਂਸ ਦਫ਼ਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਕਰੀਬੀ ਸਾਥੀ ਅਨਮੋਲ ਦੀਪ ਸਿੰਘ ਨੂੰ ਖਰੜ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਇਸਦੇ ਨਾਲ ਹੀ ਪੁਲਿਸ ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਪੰਜਾਬ ਇੰਟੈਲੀਜੈਂਸ ਦੇ ਦਫ਼ਤਰ ਵਿਖੇ ਹੋਏ ਹਮਲੇ ‘ਚ ਉਕਤ ਕਥਿਤ ਗੈਂਗਸਟਰ ਦੀ ਕੀ ਸ਼ਮੂਲੀਅਤ ਹੈ, ਕਿਉਂਕਿ ਲਖਵੀਰ ਸਿੰਘ ਲੰਡਾ ਇੰਟੈਲੀਜੈਂਸ ਦਫ਼ਤਰ ਉੱਪਰ ਹੋਏ ਹਮਲੇ ਦਾ ਮੁੱਖ ਸਾਜਿਸ਼ਕਰਤਾ ਦੱਸਿਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ 09 ਮਈ ਨੂੰ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ (Intelligence Headquarters, Mohali) ਸ਼ਾਮ 7.45 ਵਜੇ ਦੇ ਹਮਲਾ ਹੋਇਆ, ਜਿਸ ਵਿਚ ਹੈੱਡਕੁਆਰਟਰ ਦੇ ਅੰਦਰ ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਬਰਾਮਦ ਹੋਇਆ ਸੀ | ਜਿਸਦੇ ਚੱਲਦੇ ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ’ਚ ਲਗਭਗ 12 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਸੀ |

Scroll to Top