ਚੰਡੀਗੜ੍ਹ 14 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਜਲਦ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆ ਸਕਦੀ ਹੈ। ਇਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ ਹੈ। ਦੱਸ ਦੇਈਏ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਆਰਮਜ਼ ਐਕਟ ਨਾਲ ਜੁੜੇ ਇੱਕ ਮਾਮਲੇ ਵਿੱਚ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ 4 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਉਸ ਨੂੰ ਅੱਜ ਦੁਪਹਿਰ 12 ਵਜੇ ਦੇ ਕਰੀਬ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।