Site icon TheUnmute.com

ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੁਲਿਸ ਵੱਲੋਂ ਐਨਕਾਊਂਟਰ ਦਾ ਡਰ, ਕੋਰਟ ‘ਚ ਪਾਈ ਪਟੀਸ਼ਨ

gangster Lawrence Bishnoi

ਚੰਡੀਗੜ੍ਹ 30 ਮਈ 2022: ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਇਸਦੇ ਚੱਲਦੇ ਪੰਜਾਬ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਪੰਜਾਬ ਡੀ.ਜੀ.ਪੀ ਨੇ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ |

ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਸਤਾ ਰਿਹਾ ਹੈ।ਇਸ ਸੰਬੰਧੀ ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ। ਬਿਸ਼ਨੋਈ ਵਲੋਂ ਇਸ ਮੁੱਦੇ ‘ਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ। ਇਸ ਗਰੁੱਪ ਨੇ ਫੇਸਬੁਕ ਉਤੇ ਪੋਸਟ ਪਾ ਕੇ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਇਸ ਦੌਰਾਨ ਪਟੀਸ਼ਨ ‘ਤੇ ਅਦਾਲਤ ਨੇ ਕਿਹਾ ਹੈ ਕਿ ਅਮਨ-ਕਾਨੂੰਨ ਨੂੰ ਲਾਗੂ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਲਈ ਇਹ ਪਟੀਸ਼ਨ ਸੁਣਵਾਈ ਲਈ ਨਹੀਂ ਮੰਨੀ ਜਾ ਸਕਦੀ।

Exit mobile version