July 5, 2024 1:51 am
Lawrence Bishnoi

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ, ਤਿਹਾੜ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ

ਨਵੀਂ ਦਿੱਲੀ, 25 ਮਈ 2023 (ਦਵਿੰਦਰ ਸਿੰਘ) : ਗੁਜਰਾਤ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ ਹੈ | ਵੀਰਵਾਰ (25 ਮਈ) ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਰਾਸ਼ਟਰੀ ਰਾਜਧਾਨੀ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। ਬਦਨਾਮ ਗੈਂਗਸਟਰ ਨੂੰ ਗੁਜਰਾਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਉਹ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਸੀ |

ਗੁਜਰਾਤ ਪੁਲਿਸ ਦੀ ਟੀਮ ਬੁੱਧਵਾਰ ਰਾਤ 10:25 ਵਜੇ ਅਹਿਮਦਾਬਾਦ ਤੋਂ ਲਾਰੈਂਸ ਲਈ ਦਿੱਲੀ ਲਈ ਰਵਾਨਾ ਹੋਈ। ਇਹ ਫਲਾਈਟ ਅੱਧੀ ਰਾਤ 12 ਤੋਂ ਬਾਅਦ ਦਿੱਲੀ ਏਅਰਪੋਰਟ ਪਹੁੰਚੀ । ਗੁਜਰਾਤ ਪੁਲਿਸ ਦੀ ਏਟੀਐਸ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਸੀ, ਜਿਸ ਤੋਂ ਬਾਅਦ ਗੁਜਰਾਤ ਪੁਲਿਸ ਲਾਰੇਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਆਪਣੇ ਨਾਲ ਲੈ ਗਈ।

ਗੁਜਰਾਤ ਏਟੀਐਸ ਨੇ ਲਾਰੇਂਸ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਗੁਜਰਾਤ ਪੁਲਿਸ ਲਾਰੈਂਸ ਨੂੰ ਵਾਪਸ ਤਿਹਾੜ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਐਨਆਈਏ ਅਤੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਸੀ।