Site icon TheUnmute.com

ਅੰਮ੍ਰਿਤਸਰ ‘ਚ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

gangstar rana kandowalia shot

ਚੰਡੀਗੜ੍ਹ ,4 ਅਗਸਤ 2021: ਅੰਮ੍ਰਿਤਸਰ ਤੋਂ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ ,ਜਿਥੇ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ,ਜ਼ਿਕਰਯੋਗ ਹੈ ਕਿ ਰਾਣਾ ਕੰਦੋਵਾਲੀਆ ਮਜੀਠਾ ਰੋਡ ਤੇ ਨਿੱਜੀ ਹਸਪਤਾਲ ’ਚ ਰਿਸ਼ਤੇਦਾਰ ਨੂੰ ਮਿਲਣ ਲਈ ਪੁੱਜਿਆ ਸੀ |

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਨਾਲ ਉਸਦਾ ਸਾਥੀ ਤੇਜਬੀਰ ਸਿੰਘ ਵੀ ਸੀ ,4 ਹਥਿਆਰਬੰਦ ਹਮਲਾਵਰਾਂ ਵੱਲੋ ਦੋਵਾਂ ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਜਿਸ ਦੌਰਾਨ ਹਸਪਤਾਲ ਦਾ ਸਕਿਉਰਿਟੀ ਗਾਰਡ ਅਰੁਣ ਕੁਮਾਰ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ | ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਮਜੀਠਾ ਰੋਡ ਦੀ ਪੁਲਿਸ ਦੇ ਨਾਲ ਹੋਰ ਉੱਚ ਅਧਿਕਾਰੀਆਂ ਨੇ ਮੌਕੇ ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ।

ਹਾਲਾਂਕਿ ਪੁਲਿਸ ਦੇ ਵੱਲੋ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ,ਤੇ ਨਾਲ ਹੀ ਪੂਰੇ ਸ਼ਹਿਰ ’ਚ ਹਾਈ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਹਮਲਾਵਰਾ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕਰ ਲਿਆ ਜਾਵੇ |

Exit mobile version