July 7, 2024 5:01 pm
Sachin Bishnoi

ਭਾਰਤ ਲਿਆਂਦਾ ਜਾਵੇਗਾ ਬਦਮਾਸ਼ ਸਚਿਨ ਬਿਸ਼ਨੋਈ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ

ਚੰਡੀਗੜ੍ਹ, 31 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਕ ਅਹਿਮ ਕਾਮਯਾਬੀ ਮਿਲੀ ਹੈ। ਬਦਮਾਸ਼ ਸਚਿਨ ਵਿਸ਼ਨੋਈ (Sachin Bishnoi) ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ ਹੋ ਗਈ ਹੈ ਅਤੇ ਅਗਲੇ 2 ਦਿਨਾਂ ‘ਚ ਸੁਰੱਖਿਆ ਏਜੰਸੀਆਂ ਸਚਿਨ ਵਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਸਪੁਰਦ ਕਰ ਕੇ ਦਿੱਲੀ ਏਅਰਪੋਰਟ ‘ਤੇ ਪਹੁੰਚ ਜਾਣਗੀਆਂ। ਦੱਸ ਦਈਏ ਕਿ ਸਚਿਨ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ । ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਜਾਅਲੀ ਪਾਸਪੋਰਟ ਬਣਵਾ ਕੇ ਦਿੱਲੀ ਤੋਂ ਫ਼ਰਾਰ ਹੋ ਗਿਆ ਸੀ।

ਬਦਮਾਸ਼ ਸਚਿਨ ਬਿਸ਼ਨੋਈ (Sachin Bishnoi) ਨੂੰ ਹਾਲ ਹੀ ਵਿੱਚ ਅਜ਼ਰਬੈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਸਚਿਨ ਨੇ ਭਾਰਤ ‘ਚ ਰਹਿ ਕੇ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ। ਇਸ ਦੇ ਨਾਲ ਹੀ NIA ਨੇ ਲਾਰੈਂਸ ਬਿਸ਼ਨੋਈ ਦੇ ਮੁੱਖ ਸਹਿਯੋਗੀ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।