July 2, 2024 11:12 pm
Faridkot

ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚੋਂ ਗੈਂਗਸਟਰ ਸੁਰਿੰਦਰ ਬਿੱਲਾ ਫ਼ਰਾਰ

ਚੰਡੀਗੜ੍ਹ, 15 ਜੁਲਾਈ 2023: ਫਰੀਦਕੋਟ (Faridkot) ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਫ਼ਰਾਰ ਹੋ ਗਿਆ ਹੈ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਬੀੜ ਸਿੱਖਾਂਵਾਲਾ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਆਈਏ ਸਟਾਫ ਨੇ ਇਕ ਮੁਕਾਬਲੇ ਤੋਂ ਬਾਅਦ ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਗੋਲੀ ਲੱਗਣ ਕਾਰਨ ਗੈਂਗਸਟਰ ਜ਼ਖਮੀ ਹੋ ਗਿਆ ਸੀ, ਜਿਸ ਦੌਰਾਨ ਉਹ ਸ਼ਨੀਵਾਰ ਸਵੇਰੇ ਮੈਡੀਕਲ ਕਾਲਜ ਹਸਪਤਾਲ ਤੋਂ ਚਕਮਾ ਦੇ ਕੇ ਫ਼ਰਾਰ ਹੋ ਗਿਆ। ਇਨ੍ਹੀਂ ਦਿਨੀਂ ਲਾਰੈਂਸ ਵਿਸ਼ਨੋਈ ਵੀ ਇਸ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ।