Bathinda Central Jail

ਬਠਿੰਡਾ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਗੈਂਗਸਟਰ, ਜ਼ਖਮੀ ਗੈਂਗਸਟਰ ਰਾਜਵੀਰ ਨੂੰ ਹਸਪਤਾਲ ਕਰਵਾਇਆ ਦਾਖ਼ਲ

ਚੰਡੀਗੜ੍ਹ, 25 ਫ਼ਰਵਰੀ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ | ਜੇਲ੍ਹ ਅੰਦਰ ਬੰਦ ਗੈਂਗਸਟਰ ਰਾਜਵੀਰ ਅਤੇ ਸ਼ੁਭਮ ਵਿਚਾਲੇ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ, ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਗੈਂਗਸਟਰ ਰਾਜਵੀਰ ਆਪਣੇ ਆਪ ਨੂੰ ਗੈਂਗਸਟਰ ਰਿੰਦੇ ਦਾ ਭਰਾ ਦੱਸਦਾ ਹੈ, ਇਸ ਤੋਂ ਪਹਿਲਾਂ ਵੀ ਜੇਲ੍ਹ ‘ਚ ਬੰਦ ਗੈਂਗਸਟਰਾਂ ਵਿਚਾਲੇ ਕਈ ਲੜਾਈਆਂ ਹੋ ਚੁੱਕੀਆਂ ਹਨ।

Bathinda

ਸਿਵਲ ਹਸਪਤਾਲ ‘ਚ ਇਲਾਜ ਲਈ ਲਿਆਂਦੇ ਗਏ ਗੈਂਗਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਆਪਣੇ ਸਾਥੀਆਂ ਸ਼ੁਭਮ, ਗੁਰਮਖ ਸਿੰਘ ਅਤੇ ਜਗਰੋਸ਼ਨ ਸਿੰਘ ਨਾਲ ਆਪਣੀ ਬੈਰਕ ‘ਚ ਬੈਠਾ ਸੀ ਤਾਂ ਇਨ੍ਹਾਂ ਚਾਰਾਂ ‘ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਉਸ ਨੇ ਦੱਸਿਆ ਕਿ ਇਸ ਦੌਰਾਨ ਸ਼ੁਭਮ, ਗੁਰਮਖ ਅਤੇ ਜਗਰੋਸ਼ਨ ਸਿੰਘ ਨੇ ਉਸ ‘ਤੇ ਕਿਸੇ ਚੀਜ਼ ਨਾਲ ਹਮਲਾ ਕਰਕੇ ਉਸ ਦੇ ਸਿਰ ‘ਤੇ ਸੱਟਾਂ ਮਾਰੀਆਂ।

Scroll to Top