ਬਠਿੰਡਾ 24 ਅਗਸਤ 2022: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਦੀਆਂ ਜੇਲ੍ਹ ਪ੍ਰਸ਼ਾਸਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ (Central Jail of Bathinda) ‘ਚੋ ਸਾਹਮਣੇ ਆਇਆ ਹੈ | ਜਿੱਥੇ ਤਲਾਸ਼ੀ ਲੈਣ ਲਈ ਗੈਂਗਸਟਰ ਬਲਾਕ ‘ਚ ਗਏ ਜੇਲ੍ਹ ਸੁਪਰਡੈਂਟ ਨੂੰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਹਰਸਿਮਰਨ ਨੇ ਦਿੱਤੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ‘ਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਹਰਸਿਮਰਨ ਸਿੰਘ ਨੇ ਤਲਾਸ਼ੀ ਲੈਣ ਤੋਂ ਇਨਕਾਰ ਕਰਨ ‘ਤੇ ਜੇਲ੍ਹ ਪ੍ਰਸ਼ਾਸਨ ਨਾਲ ਬਹਿਸ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਗੈਂਗਸਟਰਾਂ ਸੁਖਪ੍ਰੀਤ ਸਿੰਘ ਬੁੱਢਾ ਅਤੇ ਹਰਸਿਮਰਨ ਸਿੰਘ ਖ਼ਿਲਾਫ਼ ਥਾਣਾ ਕੈਂਟ ਵਿੱਚ ਕੇਸ ਦਰਜ ਕਰ ਲਿਆ ਹੈ |